by vikramsehajpal
ਮੋਹਾਲੀ (ਦੇਵ ਇੰਦਰਜੀਤ) : ਮਿਲਖਾ ਸਿੰਘ ਅਤੇ ਉਨ੍ਹਾਂ ਦੀ ਪਤਨੀ ਨਿਰਮਲ ਕੌਰ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਸੀ, ਜਿਸ ਤੋਂ ਬਾਅਦ ਇਲਾਜ ਲਈ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ।ਉਨ੍ਹਾਂ ਦੀ ਹਾਲਤ ਸਥਿਰ ਹੈ, ਜਦੋਂ ਕਿ ਮਿਲਖਾ ਸਿੰਘ ਦੀ ਪਤਨੀ ਨਿਰਮਲ ਕੌਰ ਨੂੰ ਬੀਤੇ ਦਿਨੀਂ ਫੋਰਟਿਸ ਹਸਪਤਾਲ ਵਿਖੇ ਆਈ. ਸੀ. ਯੂ. ਵਿਖੇ ਸ਼ਿਫਟ ਕੀਤਾ ਗਿਆ ਸੀ ਕਿਉਂਕਿ ਉਨ੍ਹਾਂ ਨੂੰ ਆਕਸੀਜਨ ਦੀ ਲੋੜ ਸੀ। ਹੁਣ ਉਨ੍ਹਾਂ ਦੀ ਪਤਨੀ ਦੀ ਹਾਲਤ ਵੀ ਸਥਿਰ ਹੈ ਅਤੇ ਹਸਪਤਾਲ ਦੀ ਟੀਮ ਵੱਲੋਂ ਉਨ੍ਹਾਂ ਦੀ ਸਿਹਤ ਤੇ ਪੂਰੀ ਨਿਗਰਾਨੀ ਰੱਖੀ ਜਾ ਰਹੀ ਹੈ।
ਮਿਲਖਾ ਸਿੰਘ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਉਹ ਮੋਹਾਲੀ ਦੇ ਫੇਜ਼-8 ਵਿਖੇ ਸਥਿਤ ਫੋਰਟਿਸ ਹਸਪਤਾਲ ਵਿਖੇ ਇਲਾਜ ਕਰਵਾ ਰਹੇ ਸਨ। ਹਸਪਤਾਲ ਦੇ ਬੁਲਾਰੇ ਅਨੁਸਾਰ ਉੱਡਣੇ ਸਿੱਖ ਮਿਲਖਾ ਸਿੰਘ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਕਹਿਣ 'ਤੇ ਛੁੱਟੀ ਦਿੱਤੀ ਗਈ ਹੈ।
More News
Jaskamal Singh