ਟਵਿੱਟਰ ਨੂੰ ਕੇਂਦਰ ਸਰਕਾਰ ਵਲੋਂ ਆਖਰੀ ਧਮਕੀ ਨਵੇਂ ਕਾਨੂੰਨ ਲਾਗੂ ਹੋਣ ਨਾ ਕਰਨ ਤੇ ਹੋਵੇਗੀ ਕਾਨੂੰਨੀ ਕਾਰਵਾਈ

by vikramsehajpal

ਦਿੱਲੀ (ਦੇਵ ਇੰਦਰਜੀਤ) : ਅੱਜ ਯਾਨੀ 5 ਜੂਨ ਨੂੰ ਭਾਰਤ ਸਰਕਾਰ ਨੇ ਟਵਿਟਰ ਇੰਡੀਆ ਨੂੰ ਆਖਰੀ ਨੋਟਿਸ ਭੇਜਿਆ ਹੈ, ਜਿਸ ਵਿਚ ਤੁਰੰਤ ਇਕ ਸਥਾਨਕ ਸ਼ਿਕਾਇਤ ਅਧਿਕਾਰੀ ਅਤੇ ਇਕ ਨੋਡਲ ਸੰਪਰਕ ਅਧਿਕਾਰੀ ਨੂੰ ਨਿਯੁਕਤ ਕਰਨ ਅਤੇ ਉਸ ਦੀ ਜਾਣਕਾਰੀ ਸਰਕਾਰ ਨਾਲ ਸਾਂਝੀ ਕਰਨ ਦੀ ਗੱਲ ਕਹੀ ਗਈ ਹੈ। ਸਰਕਾਰ ਵਲੋਂ ਕਿਹਾ ਗਿਆ ਹੈ ਕਿ ਨਵੇਂ ਦਿਸ਼ਾ-ਨਿਰਦੇਸ਼ ਨਿਯਮ 26 ਮਈ ਤੋਂ ਪ੍ਰਭਾਵੀ ਹੋ ਗਏ ਹਨ। ਇਨ੍ਹਾਂ ਦਾ ਪਾਲਣ ਕਰਨ ਲਈ ਸੋਸ਼ਲ ਮੀਡੀਆ ਕੰਪਨੀਆਂ ਨੂੰ ਦਿੱਤੀ ਗਈ 3 ਮਹੀਨੇ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਵੀ ਟਵਿਟਰ ਨੇ ਭਾਰਤ ’ਚ ਮੁੱਖ ਪਾਲਣ ਅਧਿਕਾਰੀ, ਨੋਡਲ ਸੰਪਰਕ ਅਧਿਕਾਰੀ ਅਤੇ ਸ਼ਿਕਾਇਤ ਅਧਿਕਾਰੀ ਨਿਯੁਕਤ ਨਹੀਂ ਕੀਤੇ। ਟਵਿਟਰ ਦੇ ਇਸ ਰਵੱਈਏ ਨੂੰ ਵੇਖਦੇ ਹੋਏ ਟਵਿਟਰ ਨੂੰ ਆਖਰੀ ਨੋਟਿਸ ਭੇਜਿਆ ਗਿਆ ਹੈ। ਜੇਕਰ ਟਵਿਟਰ ਇਸ ਨੋਟਿਸ ਤੋਂ ਬਾਅਦ ਵੀ ਨਵੇਂ ਨਿਯਮ ਲਾਗੂ ਨਹੀਂ ਕਰਦਾ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਹੋਵੇਗੀ।

ਟਵਿਟਰ ਅਤੇ ਭਾਰਤ ਸਰਕਾਰ ਦਾ ਟਕਰਾਅ ਵਧਦਾ ਹੀ ਜਾ ਰਿਹਾ ਹੈ। ਭਾਰਤ ਸਰਕਾਰ ਦਾ ਕਹਿਣਾ ਹੈ ਕਿ 90 ਦਿਨਾਂ ਦਾ ਸਮਾਂ ਦੇਣ ਤੋਂ ਬਾਅਦ ਵੀ ਟਵਿਟਰ ਨੇ ਨਵੇਂ ਆਈ.ਟੀ. ਨਿਯਮਾਂ ਨੂੰ ਪੂਰੀ ਤਰ੍ਹਂ ਲਾਗੂ ਨਹੀਂ ਕੀਤਾ। ਭਾਰਤ ਸਰਕਾਰ ਵਲੋਂ ਵਾਰ-ਵਾਰ ਕਿਹਾ ਜਾ ਰਿਹਾ ਹੈ ਕਿ ਟਵਿਟਰ ਨੇ ਅਜੇ ਤਕ ਨੋਡਲ ਸੰਪਰਕ ਵਿਅਕਤੀ ਅਤੇ ਸ਼ਿਕਾਇਤ ਅਧਿਕਾਰੀ ਦੀ ਨਿਯੁਕਤੀ ਨਹੀਂ ਕੀਤੀ, ਜਦਕਿ ਟਵਿਟਰ ਨੇ ਦਿੱਲੀ ਹਾਈ ਕੋਰਟ ਨੂੰ ਦੱਸਿਆ ਹੈ ਕਿ ਉਸ ਨੇ ਨਵੇਂ ਨਿਯਮਾਂ ਨੂੰ ਲਾਗੂ ਕਰ ਦਿੱਤਾ ਹੈ ਅਤੇ ਭਾਰਤ ’ਚ ਇਕ ਸਥਾਨਕ ਸ਼ਿਕਾਇਤ ਅਧਿਕਾਰੀ ਦੀ ਨਿਯੁਕਤੀ ਵੀ ਕਰ ਦਿੱਤੀ ਹੈ। ਇਹ ਨਿਯੁਕਤੀ 28 ਮਈ ਨੂੰ ਹੀ ਕਰ ਦਿੱਤੀ ਗਈ ਸੀ।

More News

NRI Post
..
NRI Post
..
NRI Post
..