5 ਮਾਰਚ, ਸਿਮਰਨ ਕੌਰ- (NRI MEDIA) :
ਮੀਡਿਆ ਡੈਸਕ (ਸਿਮਰਨ ਕੌਰ) : ਭਾਰਤੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ 26 ਫਰਵਰੀ ਨੂੰ ਹੋਏ ਪੁਲਵਾਮਾ ਅੱਤਵਾਦੀ ਹਮਲੇ ਦੇ ਬਦਲੇ ਲਈ ਭਾਰਤ ਵਲੋਂ ਪਾਕਿਸਤਾਨ ਦੇ ਬਲਾਕੋਟ ਵਿੱਚ ਕੀਤੀ ਗਈ ਸਰਜੀਕਲ ਸਟ੍ਰਾਈਕ ਨੂੰ ਲੈਕੇ ਵੱਡਾ ਖੁਲਾਸਾ ਕੀਤਾ ਹੈ | ਜਾਣਕਾਰੀ ਮਿਲੀ ਹੈ ਕਿ "ਐਨਟੀਆਰਓ (ਨੈਸ਼ਨਲ ਟੈਕਨੀਕਲ ਰਿਸਰਚ ਆਰਗੇਨਾਈਜੇਸ਼ਨ) ਪ੍ਰਣਾਲੀ ਨੇ ਕਿਹਾ ਕਿ ਬਾਲਾਕੋਟ ਹਮਲੇ ਦੀ ਥਾਂ 'ਤੇ 300 ਮੋਬਾਈਲ ਫੋਨ ਸਰਗਰਮ ਸਨ | ਉਹਨਾਂ ਨੇ ਕਿਹਾ ਹੈ ਕਿ ਇੱਕ ਦਿਨ ਪਤਾ ਲੱਗ ਜਾਵੇਗਾ ਕਿ ਭਾਰਤ ਵਲੋਂ ਕੀਤੀ ਗਈ ਏਅਰ ਸਟ੍ਰਾਈਕ 'ਚ ਕਿੰਨੇ ਅੱਤਵਾਦੀ ਢੇਰ ਹੋਏ ਸਨ |
ਕਾਂਗਰਸ 'ਤੇ ਨਿਸ਼ਾਨਾ ਸਾਧਦੇ ਹੋਏ ਉਹਨਾਂ ਕਿਹਾ ਕਿ ਕਾਂਗਰਸੀ ਜੇ ਜਾਣਨਾ ਚਾਹੁੰਦੇ ਹਨ ਕਿ ਕਿੰਨੇ ਅੱਤਵਾਦੀ ਮਰੇ ਸਨ ਤਾ ਉਹਨਾਂ ਨੂੰ ਆਪ ਪਾਕਿਸਤਾਨ ਜਾਣਾ ਚਾਹੀਦਾ ਹੈ ਅਤੇ ਓਥੇ ਜਾਕੇ ਆਪ ਲਾਸ਼ਾਂ ਦੀ ਪੁਸ਼ਟੀ ਕਰਨੀ ਚਾਹੀਦੀ ਹੈ | ਉਥੇ ਹੀ ਉਹਨਾਂ ਕਿਹਾ ਕਿ ਰਾਜਨੀਤੀ ਨਾ ਕੇਵਲ ਸਰਕਾਰ ਬਣਾਉਣ ਲਈ ਨਹੀਂ ਕੀਤੀ ਜਾਂਦੀ ਸਗੋਂ ਦੇਸ਼ ਨੂੰ ਬਣਾਉਣ ਲਈ ਕੀਤੀ ਜਾਂਦੀ ਹੈ |

ਉਹਨਾਂ ਕਿਹਾ ਕਿ ਕਈ ਸਿਆਸੀ ਪਾਰਟੀਆਂ ਨੇ ਨਿਸ਼ਾਨਾ ਸਾਧਿਆ ਹੈ ਕਿ ਆਈ.ਏ.ਐਫ ਏਅਰ ਸਟ੍ਰਾਈਕ 'ਚ ਕੀਨੇ ਅੱਤਵਾਦੀ ਢੇਰ ਹੋਏ ਹਨ, ਇਸ ਬਾਰੇ ਉਹਨਾਂ ਨੂੰ ਅੱਜ ਜਾ ਕਲ੍ਹ ਪਤਾ ਲੱਗ ਹੀ ਜਾਏਗਾ | ਦੱਸ ਦਈਏ ਕਿ ਵਿਰੋਧੀ ਧਿਰ ਨੇਤਾ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਬੀ.ਐਸ.ਪੀ ਦੀ ਮੁਖੀ ਮਾਇਆਵਤੀ ਨੇ ਸਰਕਾਰ ਦੇ ਖਿਲਾਫ਼ ਇਸ ਬਾਰੇ ਸਵਾਲ ਕੀਤੇ ਸਨ |




