ਉਦਯੋਗਾਂ ਤੇ ਲਾਈਆਂ ਸਾਰੀਆਂ ਬਿਜਲੀ ਪਾਬੰਦੀਆਂ ਹਟਾਉਣ ਦੇ ਹੁਕਮ : ਕੈਪਟਨ ਅਮਰਿੰਦਰ

by vikramsehajpal

ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਭਰ ਵਿਚ ਬਿਜਲੀ ਸੰਕਟ ਨਾਲ ਨਜਿੱਠਣ ਲਈ ਉਦਯੋਗਾਂ ’ਤੇ ਲਾਈਆਂ ਸਾਰੀਆਂ ਬਿਜਲੀ ਪਾਬੰਦੀਆਂ ਸੋਮਵਾਰ ਸ਼ਾਮ ਨੂੰ ਤੁਰੰਤ ਪ੍ਰਭਾਵ ਨਾਲ ਹਟਾਉਣ ਦੇ ਹੁਕਮ ਦਿੱਤੇ ਹਨ। ਮਾਨਸੂਨ ਵਿਚ ਦੇਰੀ ਕਾਰਨ ਖੇਤੀਬਾੜੀ ਤੇ ਘਰੇਲੂ ਖੇਤਰ ਦੋਵਾਂ ਵਿਚ ਅਣਕਿਆਸੀ ਮੰਗ ਕਾਰਨ ਇਹ ਸੰਕਟ ਪੈਦਾ ਹੋਇਆ ਸੀ। ਤਲਵੰਡੀ ਸਾਬੋ ਥਰਮਲ ਪਲਾਂਟ ਦੇ ਬੰਦ ਪਏ ਤਿੰਨ ਯੂਨਿਟਾਂ ਵਿਚੋਂ ਇਕ ਯੂਨਿਟ ਦੇ ਚੱਲਣ ਉਪਰੰਤ ਸੂਬੇ ਵਿਚ ਬਿਜਲੀ ਦੀ ਸਥਿਤੀ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਪੰਜਾਬ ਰਾਜ ਪਾਵਰ ਕਾਰਪਰੋਸ਼ੇਨ ਲਿਮਟਿਡ (ਪੀ. ਐਸ. ਪੀ. ਸੀ. ਐਲ.) ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਭਰ ਵਿਚ ਉਦਯੋਗਾਂ ’ਤੇ ਬਿਜਲੀ ਦੀ ਵਰਤੋਂ ਸਬੰਧੀ ਲਗਾਈਆਂ ਸਾਰੀਆਂ ਪਾਬੰਦੀਆਂ ਨੂੰ ਤੁਰੰਤ ਹਟਾਇਆ ਜਾਵੇ।

ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਗਈ ਕਿ ਤਲਵੰਡੀ ਸਾਬੋ ਵਿਖੇ 660 ਮੈਗਾਵਾਟ ਬਿਜਲੀ ਦਾ ਉਤਪਾਦਨ ਸ਼ੁਰੂ ਹੋਣ ਨਾਲ ਸੂਬੇ ਵਿਚ ਬਿਜਲੀ ਦੀ ਸਥਿਤੀ ਵਿਚ ਸੁਧਾਰ ਹੋਇਆ ਹੈ। ਪੀ. ਐੱਸ. ਪੀ. ਐੱਸ. ਐੱਲ. ਵੱਲੋਂ ਪੰਜਾਬ ਦੇ ਕੇਂਦਰੀ ਅਤੇ ਸਰਹੱਦੀ ਜ਼ੋਨ ਦੇ ਜ਼ਿਲ੍ਹਿਆਂ ਵਿਚ ਅਜਿਹੀਆਂ ਹੀ ਬੰਦਿਸ਼ਾਂ ਨੂੰ ਅੰਸ਼ਿਕ ਤੌਰ ’ਤੇ ਹਟਾਉਣ ਦੇ ਫ਼ੈਸਲੇ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਵੱਲੋਂ ਸਾਰੀਆਂ ਬੰਦਿਸ਼ਾਂ ਪੂਰਨ ਤੌਰ ’ਤੇ ਹਟਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਪੀ. ਐੱਸ. ਪੀ. ਐੱਸ. ਐੱਲ. ਨੇ ਨਿਰੰਤਰ ਬਿਜਲੀ ਵਰਤੋਂ ਕਰਨ ਵਾਲਿਆਂ ਨੂੰ ਛੱਡ ਕੇ ਸਾਰੇ ਉਦਯੋਗਾਂ ਨੂੰ ਅੱਜ ਤੋਂ ਪੂਰੀ ਸਮਰੱਥਾ ਨਾਲ ਕੰਮ ਕਰਨ ਦੀ ਮਨਜ਼ੂਰੀ ਦਿੱਤੀ। ਹਾਲਾਂਕਿ ਮੁੱਖ ਮੰਤਰੀ ਦੇ ਦਖ਼ਲ ਤੋਂ ਬਾਅਦ ਸੂਬੇ ਭਰ ਦੇ ਸਾਰੇ ਉਦਯੋਗ, ਜਿਨ੍ਹਾਂ ਵਿਚ 24 ਘੰਟੇ ਨਿਰੰਤਰ ਬਿਜਲੀ ਦੀ ਵਰਤੋਂ ਕਰ ਰਹੇ (ਟੈਕਸਟਾਈਲ, ਕੈ

ਪੰਜਾਬ ਵਿਚ ਬਿਜਲੀ ਦੇ 99,834 ਛੋਟੇ ਉਦਯੋਗਿਕ ਖ਼ਪਤਕਾਰ ਅਤੇ 30176 ਦਰਮਿਆਨੇ ਖ਼ਪਤਕਾਰ ਹਨ, ਜਿਨ੍ਹਾਂ ’ਤੇ ਘਰੇਲੂ ਖੇਤਰ ਵਿਚ ਬਿਜਲੀ ਦੀ ਵੱਧਦੀ ਮੰਗ ਦੇ ਬਾਵਜੂਦ ਬਿਜਲੀ ਦੀ ਵਰਤੋਂ ਸਬੰਧੀ ਕੋਈ ਵੀ ਪਾਬੰਦੀ ਨਹੀਂ ਲਗਾਈ ਗਈ। ਘਾਟ ਨੂੰ ਪੂਰਾ ਕਰਨ ਲਈ, ਸਿਰਫ਼ ਵੱਡੇ ਸਪਲਾਈ ਵਾਲੇ ਖ਼ਪਤਕਾਰ (ਗਿਣਤੀ ਵਿਚ 5071) ਜੋ 1000 ਕੇ. ਵੀ. ਏ. ਐੱਸ. ਸੀ. ਡੀ. ਦੀ ਵਰਤੋਂ ਕਰਦੇ ਹਨ, ਨੂੰ ਦਿਨ ਵਿਚ 12 ਘੰਟੇ 100 ਕੇ. ਵੀ. ਏ. ਦੀ ਵਰਤੋਂ ਕਰਨ ਲਈ ਕਿਹਾ ਗਿਆ ਸੀ। ਵੱਡੀ ਸਪਲਾਈ ਵਾਲੀਆਂ ਭੱਠੀਆਂ ਜਿਨ੍ਹਾਂ ਵਿਚੋਂ 282 ਸੂਬੇ ਵਿਚ ਕਾਰਜਸ਼ੀਲ ਹਨ, ਨੂੰ ਸਿਰਫ਼ 5 ਫੀਸਦੀ ਐੱਸ. ਸੀ. ਡੀ. ਤੱਕ ਸੀਮਤ ਕੀਤਾ ਗਿਆ ਸੀ। ਬੁਲਾਰੇ ਨੇ ਕਿਹਾ ਕਿ ਤਲਵੰਡੀ ਸਾਬੋ ਥਰਮਲ ਪਲਾਂਟ ਦੇ ਕੰਮ ਨਾ ਕਰਨ ਦੇ ਬਾਵਜੂਦ ਪਾਵਰਕਾਮ ਨੇ 1 ਜੁਲਾਈ ਨੂੰ ਸਫ਼ਲਤਾ ਪੂਰਵਕ 3066 ਲੱਖ ਯੂਨਿਟ ਦੀ ਬਿਜਲੀ ਦੀ ਮੰਗ ਪੂਰੀ ਕੀਤੀ ਸੀ। ਦਿਨ ਵਿਚ ਬਿਜਲੀ ਦੀ ਮੰਗ, ਸੂਬੇ ਵਿਚ ਇਕ ਦਿਨ ਵਿਚ 3018 ਲੱਖ ਯੂਨਿਟ ਬਿਜਲੀ ਦੀ ਪੂਰਤੀ ਦੇ ਪਹਿਲੇ ਰਿਕਾਰਡ ਨੂੰ ਪਾਰ ਕਰ ਗਈ