ਮਕਰਾਨ (ਦੇਵ ਇੰਦਰਜੀਤ) : ਪਾਕਿਸਤਾਨ ’ਚ ਲੋਕਾਂ ਦੇ ਹਾਲਾਤ ਲਗਾਤਾਰ ਖ਼ਰਾਬ ਹੋ ਰਹੇ ਹਨ। ਪਹਿਲਾਂ ਤੋਂ ਹੀ ਗੈਸ ਤੇ ਖਾਣ-ਪੀਣ ਦੀਆਂ ਜ਼ਰੂਰੀ ਚੀਜ਼ਾਂ ਦੀਆਂ ਕੀਮਤਾਂ ਤੋਂ ਪਰੇਸ਼ਾਨ ਲੋਕਾਂ ਨੂੰ ਹੁਣ ਬਿਜਲੀ ਦੀ ਜ਼ਬਰਦਸਤ ਕਟੌਤੀ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਆਲਮ ਇਹ ਹੈ ਕਿ ਬਲੂਚਿਸਤਾਨ ਪ੍ਰਾਂਤ ਦੇ ਕਈ ਜ਼ਿਲ੍ਹਿਆਂ ’ਚ 16-18 ਘੰਟਿਆਂ ਕਰ ਦੀ ਬਿਜਲੀ ਕਟੌਤੀ ਹੋ ਰਹੀ ਹੈ। ਇਸ ਤੋਂ ਪਰੇਸ਼ਾਨ ਲੋਕਾਂ ਦਾ ਹੁਣ ਗੁੱਸਾ ਕੇਂਦਰ ਦੀ ਇਮਰਾਨ ਸਰਕਾਰ ਖ਼ਿਲਾਫ਼ ਫੁੱਟਣ ਲੱਗਾ ਹੈ। ਇੱਥੇ ਦੇ ਕੇਚ, ਗਵਾਦਰ ਤੇ ਪੰਜਗੁਰ ਜ਼ਿਲ੍ਹਾ ਇਸ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋ ਰਿਹਾ ਹੈ। ਇਸ ਕਟੌਤੀ ਤੋਂ ਪਰੇਸ਼ਾਨ ਲੋਕਾਂ ਨੇ ਸਰਕਾਰ ਖ਼ਿਲਾਫ਼ ਜ਼ਬਰਦਸਤ ਵਿਰੋਧ ਪ੍ਰਦਰਸ਼ਨ ਕੀਤਾ ਹੈ। ਸੜਕਾਂ ’ਤੇ ਉਤਰੇ ਪ੍ਰਦਰਸ਼ਨਕਾਰੀਆਂ ਕੋਲ ਸਰਕਾਰ ਖ਼ਿਲਾਫ਼ ਪਲੇਕਾਰਡ ਬੈਨਰ ਸਨ। ਇਨ੍ਹਾਂ ਲੋਕਾਂ ਨੇ ਸਰਕਾਰ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਹੈ। ਦੱਸਣਯੋਗ ਹੈ ਕਿ ਬਲੂਚਿਸਤਾਨ ਦੇ ਇਨ੍ਹਾਂ ਤਿੰਨ ਜ਼ਿਲ੍ਹਿਆਂ ’ਚ 18 ਘੰਟਿਆਂ ਦਾ ਪਾਵਰ ਕੱਟ ਅਜਿਹੇ ਸਮੇਂ ’ਚ ਹੋ ਰਿਹਾ ਹੈ ਜਦੋਂ ਇੱਥੇ ਦਾ ਤਾਪਮਾਨ 51-52 ਸੈਂਟੀਗ੍ਰੇਡ ਤਕ ਜਾ ਪਹੁੰਚਿਆ ਹੈ। ਅਜਿਹੇ ’ਚ ਬਿਨਾ ਬਿਜਲੀ ਦੇ ਲੋਕਾਂ ਦੀ ਜ਼ਿੰਦਗੀ ਮੁਸ਼ਕਿਲ ਸਮੇਂ ਤੋਂ ਗੁਜ਼ਰ ਰਹੀ ਹੈ। ਮਰਕਾਨ ਕਮਿਸ਼ਨਰ ਦੇ ਦਫ਼ਤਰ ਸਾਹਮਣੇ ਹੋਏ ਇਸ ਪ੍ਰਦਰਸ਼ਨ ’ਚ ਇਨ੍ਹਾਂ ਲੋਕਾਂ ਨੇ ਬਿਜਲੀ ਦੀ ਸਮੱਸਿਆ ਦਾ ਤੁਰੰਤ ਹੱਲ ਕਰਨ ਦੀ ਮੰਗ ਕੀਤੀ ਹੈ। ਡੌਨ ਅਖਬਾਰ ਦੇ ਹਵਾਲੇ ਤੋਂ ਏਐੱਨਆਈ ਨੇ ਦੱਸਿਆ ਹੈ ਕਿ ਸੂਬੇ ਦੇ ਮੁੱਖ ਮੰਤਰੀ ਜਾਮ ਕਮਾਲ ਖ਼ਾਨ ਅਲਯਾਨੀ ਨੇ Recent 4evelopments ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਸੀਐੱਮ ਨੇ ਪੀਐੱਮ ਇਮਰਾਨ ਖ਼ਾਨ ਨੂੰ ਅਪਲੀ ਕੀਤੀ ਹੈ ਕਿ ਉਹ ਜਲਦ ਤੋਂ ਜਲਦ ਇਸ ਸਮੱਸਿਆ ਦਾ ਹੱਲ ਕਰਵਾਉਣ।



