ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਰਿਹਾਇਸ਼ ’ਤੇ ਵਿਜੀਲੈਂਸ ਦੀ ਰੇਡ

by vikramsehajpal

ਚੰਡੀਗੜ੍ਹ (ਦੇਵ ਇੰਦਰਜੀਤ) : ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਅੱਜ ਸੈਣੀ ਦੇ ਚੰਡੀਗੜ੍ਹ ਦੇ ਸੈਕਟਰ 20 ਸਥਿਤ ਘਰ ਪੁਲਿਸ ਨੇ ਰੇਡ ਮਾਰੀ ਹੈ। ਪਤਾ ਲੱਗਾ ਹੈ ਕਿ ਪੁਲਿਸ ਸੈਣੀ ਦੀ ਗ੍ਰਿਫਤਾਰੀ ਕਰਨ ਲਈ ਆਈ ਹੈ। ਪੰਜਾਬ ਵਿਜੀਲੈਂਸ ਨੇ ਸੈਣੀ ਵਿਰੁੱਧ ਨਵਾਂ ਕੇਸ ਦਰਜ ਕੀਤਾ ਹੈ।

ਪੁਲਿਸ ਕਾਫੀ ਸਮਾਂ ਉਸ ਦੇ ਘਰ ਦੇ ਬਾਹਰ ਖੜ੍ਹੀ ਰਹੀ। ਪਰ ਅਜੇ ਸੈਣੀ ਦੇ ਵਕੀਲ ਦਾ ਇੰਤਜਾਰ ਕੀਤਾ ਜਾ ਰਿਹਾ ਸੀ।ਪੰਜਾਬ ਵਿਜੀਲੈਂਸ ਨੇ ਸੈਣੀ ਵਿਰੁੱਧ ਨਵਾਂ ਕੇਸ ਦਰਜ ਕੀਤਾ ਹੈ। ਪੁਲਿਸ ਗੇਟ ਦੇ ਬਾਹਰ ਹੀ ਖੜ੍ਹੀ ਹੈ ਪਰ ਕੋਈ ਵੀ ਅਧਿਕਾਰੀ ਮੀਡੀਆ ਨਾਲ ਗੱਲ਼ ਕਰਨ ਲਈ ਤਿਆਰ ਨਹੀਂ ਹੈ। ਦੱਸ ਦਈਏ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਕੋਟਰਪੂਰਾ ਗੋਲੀ ਕਾਂਡ ਦੀ ਜਾਂਚ ਲਈ ਬਣੀ ਨਵੀਂ ਜਾਂਚ ਟੀਮ ਵੀ ਇਸ ਸਾਬਕਾ ਪੁਲਿਸ ਅਧਿਕਾਰੀ ਤੋਂ ਪੁੱਛਗਿੱਛ ਕਰ ਚੁੱਕੀ ਹੈ।

More News

NRI Post
..
NRI Post
..
NRI Post
..