ਕੈਨੇਡਾ ਨੇ ਭਾਰਤੀ ਉਡਾਣਾਂ ਤੇ ਪਾਬੰਦੀ 21 ਸਤੰਬਰ ਤੱਕ ਵਧਾਈ

by vikramsehajpal

ਦਿੱਲੀ (ਦੇਵ ਇੰਦਰਜੀਤ) : ਕੈਨੇਡਾ ਨੇ ਦੇਸ਼ ਵਿਚ ਕੋਰੋਨਾ ਵਾਇਰਸ ਮਹਾਮਾਰੀ ਦੇ ਪ੍ਰਸਾਰ ਨੂੰ ਰੋਕਣ ਦੇ ਮੱਦੇਨਜ਼ਰ ਭਾਰਤ ਤੋਂ ਸਿੱਧੀਆਂ ਯਾਤਰੀ ਉਡਾਣਾਂ ’ਤੇ ਲਗਾਈ ਪਾਬੰਦੀ ਨੂੰ 21 ਸਤੰਬਰ ਤੱਕ ਵਧਾ ਦਿੱਤਾ ਹੈ।ਕੈਨੇਡਾ ਦੇ ਟਰਾਂਸਪੋਰਟ ਵਿਭਾਗ ਨੇ ਸੋਮਵਾਰ ਨੂੰ ਬਿਆਨ ਵਿਚ ਜਾਣਕਾਰੀ ਦਿੰਦੇ ਹੋਏ ਕਿਹਾ, ‘ਕੈਨੇਡਾ ਦੀ ਪਬਲਿਕ ਹੈਲਥ ਏਜੰਸੀ ਦੀ ਤਾਜ਼ਾ ਜਨਤਕ ਸਿਹਤ ਸਲਾਹ ਦੇ ਆਧਾਂਰ ’ਤੇ ਕੈਨੇਡਾ ਟਰਾਂਸਪੋਰਟ ਵਿਭਾਗ ਨੋਟਿਸ ਟੂ ਏਅਰਮੈਨ ਦਾ ਵਿਸਥਾਰ ਕਰ ਰਿਹਾ ਹੈ, ਜਿਸ ਤਹਿਤ ਭਾਰਤ ਤੋਂ ਕੈਨੇਡਾ ਲਈ ਸਿੱਧੀਆਂ ਵਪਾਰਕ ਅਤੇ ਨਿੱਜੀ ਉਡਾਣਾਂ ’ਤੇ 21 ਸਤੰਬਰ ਤੱਕ ਪਾਬੰਦੀ ਲਗਾ ਦਿੱਤੀ ਗਈ ਹੈ।’

More News

NRI Post
..
NRI Post
..
NRI Post
..