ਕਸ਼ਮੀਰ : ਮੁਹੱਰਮ ਦਾ ਜੁਲੂਸ ਕਵਰ ਕਰ ਰਹੇ ਪੱਤਰਕਾਰਾਂ ਤੇ ਪੁਲਸ ਵਲੋਂ ਲਾਠੀਚਾਰਜ

by vikramsehajpal

ਸ਼੍ਰੀਨਗਰ (ਦੇਵ ਇੰਦਰਜੀਤ) : ਕਸ਼ਮੀਰ ਪੁਲਸ ਨੇ ਇੱਥੇ ਮੁਹੱਮ ਜੁਲੂਸ ਕਵਰ ਕਰ ਰਹੇ ਪੱਤਰਕਾਰਾਂ ਦੇ ਇਕ ਸਮੂਹ ’ਤੇ ਮੰਗਲਵਾਰ ਨੂੰ ਲਾਠੀਚਾਰਜ ਕੀਤਾ। ਪੁਲਸ ਨੇ ਸ਼ਹਿਰ ਦੇ ਜਹਾਂਗੀਰ ਚੌਕ ’ਤੇ ਮੁਹੱਰਮ ਦੇ 10 ਦਿਨਾਂ ਦੀ ਸੋਗ ਦੀ ਮਿਆਦ ਦੇ 8ਵੇਂ ਦਿਨ ਜੁਲੂਸ ਕੱਢਣ ਦੀ ਕੋਸ਼ਿਸ਼ ਕਰ ਰਹੇ ਸ਼ੀਆ ਮੁਸਲਮਾਨਾਂ ਨੂੰ ਹਿਰਾਸਤ ’ਚ ਵੀ ਲਿਆ। ਪੱਤਰਕਾਰਾਂ ਨੇ ਦੱਸਿਆ ਕਿ ਮੀਡੀਆ ਕਰਮੀ ਆਪਣਾ ਪੇਸ਼ੇਵਰ ਕਰਤੱਵ ਨਿਭਾ ਰਹੇ ਸਨ, ਉਦੋਂ ਪੁਲਸ ਨੇ ਉਨ੍ਹਾਂ ’ਤੇ ਲਾਠੀਚਾਰਜ ਕਰ ਦਿੱਤਾ। ਇਨ੍ਹਾਂ ਮੀਡੀਆ ਕਰਮੀਆਂ ’ਚ ਜ਼ਿਆਦਾਤਰ ਫੋਟੋ ਅਤੇ ਵੀਡੀਓ ਪੱਤਰਕਾਰ ਸਨ।

ਪੁਲਸ ਮੁਲਾਜ਼ਮਾਂ ਨੇ ਕੁਝ ਪੱਤਰਕਾਰਾਂ ਨੂੰ ਡੰਡਿਆਂ ਨਾਲ ਕੁੱਟਿਆ ਅਤੇ ਉਨ੍ਹਾਂ ਦੇ ਕੈਮਰਿਆਂ ਨੂੰ ਨੁਕਸਾਨ ਪਹੁੰਚਾਇਆ। ਇਸ ਘਟਨਾ ਦੇ ਵੀਡੀਓ ਵੱਖ-ਵੱਖ ਸੋਸ਼ਲ ਮੀਡੀਆ ਮੰਚਾਂ ’ਤੇ ਅਪਲੋਡ ਕੀਤੇ ਗਏ ਹਨ। ਇਕ ਸੀਨੀਅਰ ਪੁਲਸ ਅਧਿਕਾਰੀ ਹਾਦਸੇ ਵਾਲੀ ਜਗ੍ਹਾ ’ਤੇ ਪਹੁੰਚਿਆ ਅਤੇ ਪੱਤਰਕਾਰਾਂ ਨੂੰ ਭਰੋਸਾ ਦਿਵਾਇਆ ਕਿ ਮਾਮਲੇ ਦੀ ਜਾਂਚ ਕੀਤੀ ਜਾਵੇਗੀ। ਇਸ ਵਿਚ ਪੀਪਲਜ਼ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਟਵੀਟ ਕੀਤਾ,‘‘ਮੀਡੀਆ ਅਫ਼ਗਾਨਿਸਤਾਨ ’ਚ ਪੈਦਾ ਹੋ ਰਹੇ ਸੰਕਟ ਅਤੇ ਮਨੁੱਖੀ ਤ੍ਰਾਸਦੀ ’ਤੇ ਘੰਟਿਆਂ ਤੱਕ ਬਹਿਸ ਕਰ ਰਿਹਾ ਹੈ ਪਰ ਕੀ ਉਹ ਕਸ਼ਮੀਰ ’ਚ ਆਪਣੇ ਹੀ ਭਾਈਚਾਰੇ ਦੇ ਉਨ੍ਹਾਂ ਮੈਂਬਰਾਂ ਲਈ ਆਵਾਜ਼ ਚੁੱਕੇਗਾ, ਜਿਨ੍ਹਾਂ ਨੂੰ ਸੁਰੱਖਿਆ ਫ਼ੋਰਸਾਂ ਨੇ ਆਪਣਾ ਕੰਮ ਕਰਨ ’ਤੇ ਅੱਜ ਬੁਰੀ ਤਰ੍ਹਾਂ ਕੁੱਟਿਆ?’’

More News

NRI Post
..
NRI Post
..
NRI Post
..