ਕੀ ਕਾਂਗਰਸ ਦੇਸ਼ ਵਿਰੋਧੀ ਹੈ : ਸੁਖਬੀਰ ਸਿੰਘ ਬਾਦਲ

by vikramsehajpal

ਜਲੰਧਰ (ਦੇਵ ਇੰਦਰਜੀਤ) : ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰਾਂ ਵਲੋਂ ਦਿੱਤੇ ਗਏ ਵਿਵਾਦਤ ਬਿਆਨਾਂ ਤੋਂ ਬਾਅਦ ਵਿਰੋਧੀਆਂ ਨੇ ਹਮਲੇ ਤੇਜ਼ ਕਰ ਦਿੱਤੇ ਹਨ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿੱਧੂ ਦੇ ਸਲਾਹਕਾਰਾਂ ਵੱਲੋ ਦਿੱਤੇ ਜਾ ਰਹੇ ਬਿਆਨਾਂ ਸਬੰਧੀ ਪੰਜਾਬ ਕਾਂਗਰਸ ਅਤੇ ਕਾਂਗਰਸ ਹਾਈਕਮਾਨ ਤੋਂ ਜਵਾਬ ਮੰਗਿਆ ਹੈ। ਸੁਖਬੀਰ ਨੇ ਕਿਹਾ ਕਿ ਨਵਜੋਤ ਸਿੱਧੂ ਦੇ ਸਲਾਹਕਾਰਾਂ ਵੱਲੋ ਦੇਸ਼ ਵਿਰੋਧੀ ਬਿਆਨ ਦਿੱਤੇ ਜਾ ਰਹੇ ਹਨ।

ਕੀ ਕਾਂਗਰਸ ਦੇਸ਼ ਵਿਰੋਧੀ ਹੈ? ਇਸ ਸਬੰਧੀ ਕਾਂਗਰਸ ਨੂੰ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਦੇ ਸਲਾਹਕਾਰ ਕਦੇ ਕਹਿੰਦੇ ਹਨ ਕਿ ਜੰਮੂ ਕਸ਼ਮੀਰ ਤਾਂ ਭਾਰਤ ਦਾ ਹਿੱਸਾ ਹੀ ਨਹੀਂ ਹੈ ਅਤੇ ਕਦੇ ਕਹਿੰਦੇ ਹਨ ਕਿ ਤਾਲਿਬਾਨ ਦਾ ਰਾਜ ਚੰਗਾ ਹੈ, ਇਸ ਸਭ ’ਤੇ ਕਾਂਗਰਸ ਨੂੰ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ।

ਨਵਜੋਤ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਆਪਣੀ ਫੇਸਬੁੱਕ ਪੋਸਟ ਵਿਚ ਜੰਮੂ-ਕਸ਼ਮੀਰ ਬਾਰੇ ਵਿਵਾਦਤ ਟਿੱਪਣੀਆਂ ਕੀਤੀਆਂ ਸਨ। ਇਸ ਪੋਸਟ ਵਿਚ ਉਨ੍ਹਾਂ ਨੇ ਜੰਮੂ-ਕਸ਼ਮੀਰ ਨੂੰ ਇਕ ਵੱਖਰਾ ਦੇਸ਼ ਦੱਸਿਆ ਸੀ। ਮਾਲੀ ਨੇ ਕਿਹਾ ਸੀ ਕਿ ਉਨ੍ਹਾਂ ਨੇ ਕਸ਼ਮੀਰ ਬਾਰੇ ਬਿਆਨ ਦਿੱਤਾ ਸੀ ਕਿ ਇਸ ਨੂੰ ਆਜ਼ਾਦ ਕੀਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਪਾਕਿਸਤਾਨ ਅਤੇ ਭਾਰਤ ਵੱਲੋਂ ਕਸ਼ਮੀਰ ’ਤੇ ਨਾਜਾਇਜ਼ ਕਬਜ਼ੇ ਬਾਰੇ ਦੱਸਿਆ ਸੀ।

More News

NRI Post
..
NRI Post
..
NRI Post
..