ਬੀਤੇ 24 ਘੰਟਿਆਂ ਵਿਚ ਦੇਸ਼ ’ਚ 30,941 ਨਵੇਂ ਮਾਮਲੇ ਅਤੇ 350 ਮਰੀਜ਼ਾਂ ਨੇ ਤੋੜਿਆ ਦਮ

by vikramsehajpal

ਦਿੱਲੀ (ਦੇਵ ਇੰਦਰਜੀਤ) : ਭਾਰਤ ਵਿਚ ਇਕ ਦਿਨ ਵਿਚ ਕੋਵਿਡ-19 ਦੇ 30,941 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ’ਚ ਕੋਰੋਨਾ ਪੀੜਤਾਂ ਦੀ ਗਿਣਤੀ ਵੱਧ ਕੇ 3,27,68,880 ਹੋ ਗਈ ਹੈ। ਉੱਥੇ ਹੀ ਸਰਗਰਮ ਮਰੀਜ਼ਾਂ ਦੀ ਗਿਣਤੀ ਘੱਟ ਹੋ ਕੇ 3,70,640 ਹੋ ਗਈ ਹੈ।

ਕੇਂਦਰੀ ਸਿਹਤ ਮੰਤਰਾਲਾ ਵਲੋਂ ਮੰਗਲਵਾਰ ਸਵੇਰੇ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਵਾਇਰਸ ਨਾਲ 350 ਹੋਰ ਲੋਕਾਂ ਦੀ ਮੌਤ ਮਗਰੋਂ ਮਿ੍ਰਤਕਾਂ ਦੀ ਗਿਣਤੀ ਵੱਧ ਕੇ 4,38,560 ਹੋ ਗਈ। ਦੇਸ਼ ’ਚ ਅਜੇ 3,70,640 ਲੋਕਾਂ ਦਾ ਕੋਰੋਨਾ ਵਾਇਰਸ ਦਾ ਇਲਾਜ ਚੱਲ ਰਿਹਾ ਹੈ, ਜੋ ਕੁੱਲ ਮਾਮਲਿਆਂ ਦਾ 1.13 ਫ਼ੀਸਦੀ ਹੈ। ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 97.53 ਫ਼ੀਸਦੀ ਹੈ।

ਦੇਸ਼ ’ਚ ਹੁਣ ਤੱਕ 3,19,59,680 ਲੋਕ ਵਾਇਰਸ ਤੋਂ ਮੁਕਤ ਹੋ ਚੁੱਕੇ ਹਨ ਅਤੇ ਕੋਵਿਡ-19 ਮੌਤ ਦਰ 1.34 ਫ਼ੀਸਦੀ ਹੈ। ਜੇਕਰ ਕੋਰੋਨਾ ਟੀਕਾਕਰਨ ਦੀ ਗੱਲ ਕੀਤੀ ਜਾਵੇ ਤਾਂ ਦੇਸ਼ ’ਚ ਸੋਮਵਾਰ ਤੱਕ ਕੋਵਿਡ-19 ਰੋਕੂ ਟੀਕਿਆਂ ਦੀਆਂ ਕੁੱਲ 64.05 ਕਰੋੜ ਖ਼ੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

ਦੇਸ਼ ’ਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਰੋਜ਼ਾਨਾ ਵੱਡੀ ਗਿਣਤੀ ਵਿਚ ਟੈਸਟ ਵੀ ਕੀਤੇ ਜਾ ਰਹੇ ਹਨ। ਅੰਕੜਿਆਂ ਮੁਤਾਬਕ ਦੇਸ਼ ’ਚ ਹੁਣ ਤੱਕ 52,15,41,089 ਨਮੂਨਿਆਂ ਦੀ ਕੋਵਿਡ-19 ਸਬੰਧੀ ਜਾਂਚ ਕੀਤੀ ਗਈ ਹੈ, ਜਿਸ ’ਚੋਂ 13,94,573 ਨਮੂਨਿਆਂ ਦੀ ਜਾਂਚ ਸੋਮਵਾਰ ਨੂੰ ਕੀਤੀ ਗਈ।

More News

NRI Post
..
NRI Post
..
NRI Post
..