ਪੰਜਾਬ ਸਕੱਤਰੇਤ ‘ਚ ਸਰਪੰਚਾਂ ਅਤੇ ਪੰਚਾਇਤ ਮੈਂਬਰਾਂ ਦੀ ਸਿੱਧੀ ਐਂਟਰੀ : ‘CM’ ਚਰਨਜੀਤ ਚੰਨੀ

by vikramsehajpal

ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਹੋਈ ਪਹਿਲੀ ਕੈਬਨਿਟ ਮੀਟਿੰਗ ਦੌਰਾਨ ਵੱਡਾ ਫ਼ੈਸਲਾ ਲਿਆ ਗਿਆ ਹੈ। ਮੀਟਿੰਗ ਦੌਰਾਨ ਪੰਜਾਬ ਸਕੱਤਰੇਤ 'ਚ ਸਰਪੰਚਾਂ ਅਤੇ ਪੰਚਾਇਤ ਮੈਂਬਰਾਂ ਦੀ ਸਿੱਧੀ ਐਂਟਰੀ ਬਾਰੇ ਫ਼ੈਸਲਾ ਲਿਆ ਗਿਆ ਹੈ।

ਡਿਪਟੀ ਕਮਿਸ਼ਨਰ ਜਾਂ ਐਸ. ਡੀ. ਐਮ. ਤੋਂ ਦਾਖ਼ਲਾ ਕਾਰਡ ਬਣਵਾਏ ਜਾ ਸਕਣਗੇ। ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫ਼ਤਰਾਂ 'ਚ ਦਾਖ਼ਲੇ ਲਈ ਵੀ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ।

ਕੈਬਨਿਟ ਮੀਟਿੰਗ ਦੌਰਾਨ ਪੂਰੀ ਤਰ੍ਹਾਂ ਕਿਸਾਨੀ ਮੁੱਦਾ ਛਾਇਆ ਰਿਹਾ ਅਤੇ ਕਿਸਾਨ ਦੇ ਮੁੱਦਿਆਂ ਨੂੰ ਲੈ ਕੇ ਹੀ ਵਿਚਾਰ-ਚਰਚਾ ਕੀਤੀ ਗਈ। ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ ਹੁਣ ਇਕ ਅਕਤੂਬਰ ਨੂੰ ਹੋਵੇਗੀ।

More News

NRI Post
..
NRI Post
..
NRI Post
..