ਸਿੱਧੂ ਮੁੱਖ ਮੰਤਰੀ ਚੰਨੀ ਨਾਲ ਪੰਜਾਬ ਭਵਨ ‘ਚ ਕਰਨਗੇ ਮੁਲਾਕਾਤ

by vikramsehajpal

ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕਰਨ ਲਈ ਨਵਜੋਤ ਸਿੰਘ ਸਿੱਧੂ ਪੰਜਾਬ ਭਵਨ ਪਹੁੰਚ ਚੁੱਕੇ ਹਨ। ਥੋੜ੍ਹੀ ਹੀ ਦੇਰ 'ਚ ਉਨ੍ਹਾਂ ਵੱਲੋਂ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਸਿੱਧੂ ਨੇ ਟਵੀਟ ਕਰਦਿਆਂ ਲਿਖਿਆ ਸੀ ਉਨ੍ਹਾਂ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੀਟਿੰਗ ਲਈ ਸੱਦਿਆ ਹੈ ਅਤੇ ਬਾਅਦ ਦੁਪਹਿਰ 3 ਵਜੇ ਪੰਜਾਬ ਭਵਨ ’ਚ ਮੁੱਖ ਮੰਤਰੀ ਨਾਲ ਮੀਟਿੰਗ ਕਰਨਗੇ।

ਮੈਂ ਕਿਸੇ ਵੀ ਵਿਚਾਰ-ਵਟਾਂਦਰੇ ਲਈ ਤਿਆਰ ਹਾਂ ਅਤੇ ਆਪਣੀ ਗੱਲ ਚੰਡੀਗੜ੍ਹ ’ਚ ਰੱਖਾਂਗਾ। ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਨੇ 28 ਸਤੰਬਰ ਨੂੰ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਮੁੜ ਕਾਂਗਰਸ ’ਚ ਭੂਚਾਲ ਲਿਆ ਦਿੱਤਾ ਹੈ।

ਸਿੱਧੂ ਨੇ ਆਪਣਾ ਅਸਤੀਫ਼ਾ ਸਿੱਧਾ ਸੋਨੀਆ ਗਾਂਧੀ ਨੂੰ ਭੇਜਿਆ ਹੈ, ਜਿਸ ਨੂੰ ਹਾਈਕਮਾਨ ਵੱਲੋਂ ਨਾ ਮਨਜ਼ੂਰ ਕੀਤਾ ਗਿਆ ਹੈ। ਉਸੇ ਦਿਨ ਤੋਂ ਹੀ ਕੈਬਨਿਟ ਮੰਤਰੀਆਂ ਸਮੇਤ ਕਈ ਸੀਨੀਅਰ ਆਗੂਆਂ ਵੱਲੋਂ ਸਿੱਧੂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ।

More News

NRI Post
..
NRI Post
..
NRI Post
..