ਮੁੜ ਕੈਪਟਨ ਅਮਰਿੰਦਰ ਸਿੰਘ ਪੁਜੇ ਦਿੱਲੀ ਪੁੱਜੇ ਦਿੱਲੀ

by vikramsehajpal

ਦਿੱਲੀ (ਦੇਵ ਇੰਦਰਜੀਤ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁੜ ਦਿੱਲੀ ਪੁੱਜ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਜਾ ਸਕਦੀ ਹੈ। ਸੂਤਰਾਂ ਮੁਤਾਬਕ ਕੈਪਟਨ ਦੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨਾਲ ਵੀ ਮੁਲਾਕਾਤ ਕਰਨ ਦੇ ਚਰਚੇ ਹਨ।

ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੀਆਂ ਮੰਗਾਂ ਦੇ ਹੱਲ ਸਬੰਧੀ ਮੀਟਿੰਗ 'ਚ ਗੱਲਬਾਤ ਕਰ ਸਕਦੇ ਹਨ। ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਮੌਕੇ ਲਖੀਮਪੁਰ ਖੀਰੀ ਘਟਨਾ ਬਾਰੇ ਵੀ ਵਿਚਾਰ-ਚਰਚਾ ਕੀਤੇ ਜਾਣ ਦੇ ਆਸਾਰ ਹਨ।

ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਇਹ ਸਪੱਸ਼ਟ ਕਰ ਚੁੱਕੇ ਹਨ ਕਿ ਉਹ ਕਾਂਗਰਸ 'ਚ ਨਹੀਂ ਜਾਣਗੇ ਅਤੇ ਭਾਜਪਾ 'ਚ ਵੀ ਸ਼ਾਮਲ ਨਹੀਂ ਹੋਣਗੇ।