ਮੰਗਾਂ ਪੂਰੀਆਂ ਹੋਣ ਤਕ ਜਾਰੀ ਰਹੇਗਾ ਵਿਰੋਧ ਪ੍ਰਦਰਸ਼ਨ : ਟਿਕੈਤ

by vikramsehajpal

ਗਾਜ਼ੀਪੁਰ (ਦੇਵ ਇੰਦਰਜੀਤ) : ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਜਦੋਂ ਤੱਕ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਅਤੇ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦਿੱਤੇ ਜਾਣ ਸਮੇਤ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਨਹੀਂ ਕਰ ਕਿੱਤੀਆਂ ਜਾਂਦੀਆਂ, ਉਦੋਂ ਤੱਕ ਉਨ੍ਹਾਂ ਦਾ ਪ੍ਰਦਰਸ਼ਨ ਜਾਰੀ ਰਹੇਗਾ।

ਟਿਕੈਤ ਨੇ ਉੱਤਰ ਪ੍ਰਦੇਸ਼ ਦੇ ਸ਼ਾਮਲੀ ਜ਼ਿਲ੍ਹੇ ’ਚ ਐਤਵਾਰ ਸ਼ਾਮ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਕਿਹਾ ਕਿ ਕੇਂਦਰ ਕਿਸਾਨਾਂ ਦੇ ਇਕ ਸਾਲ ਤੋਂ ਜਾਰੀ ਪ੍ਰਦਰਸ਼ਨ ਨੂੰ ਲੈ ਕੇ ਨਜ਼ਰਅੰਦਾਜ ਕਰ ਰਿਹਾ ਹੈ, ਜਿਸ ’ਚ 750 ਕਿਸਾਨਾਂ ਦੀ ਮੌਤ ਹੋ ਚੁਕੀ ਹੈ।’’

ਕਿਸਾਨ ਪਿਛਲੇ ਸਾਲ ਸਤੰਬਰ ’ਚ ਖੇਤੀ ਕਾਨੂੰਨ ਲਾਗੂ ਕੀਤੇ ਜਾਣ ਦੇ ਬਾਅਦ ਤੋਂ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਰੱਦ ਕੀਤੇ ਜਾਣ ਦੀ ਮੰਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਤਿੰਨੋਂ ਖੇਤੀ ਕਾਨੂੰਨ ਅਤੇ ਭਾਰਤੀ ਜਨਤਾ ਪਾਰਟੀ ‘ਕਿਸਾਨ ਵਿਰੋਧੀ’ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਸਰਕਾਰ ਇਸ ਮਾਮਲੇ ਨੂੰ ਸੁਲਝਾਉਣ ਲਈ ਗੱਲਬਾਤ ਲਈ ਤਿਆਰ ਨਹੀਂ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਕੇਂਦਰ ’ਚ ਭਾਜਪਾ ਸਰਕਾਰ ਸਿਰਫ਼ ਉਦਯੋਗਪਤੀਆਂ ਦੇ ਸਮਰਥਨ ਕਰਦੀ ਹੈ।

More News

NRI Post
..
NRI Post
..
NRI Post
..