ਬਿੱਲ ਵਾਪਸੀ ਤੇ ਹੋਵੇਗੀ ਘਰ ਵਾਪਸੀ : ਟਿਕੈਤ

by vikramsehajpal

ਦਿੱਲੀ (ਦੇਵ ਇੰਦਰਜੀਤ) : ਦਿੱਲੀ ਦੀਆਂ ਸਰਹੱਦਾਂ 'ਤੇ ਜਾਰੀ ਕਿਸਾਨ ਅੰਦੋਲਨ ਦਾ ਇੱਕ ਸਾਲ 26 ਨਵੰਬਰ ਨੂੰ ਪੂਰਾ ਹੋ ਜਾਵੇਗਾ। ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਬਿਆਨ ਜਾਰੀ ਕਰ ਕਿਹਾ ਹੈ।

ਜਦੋਂ ਤੱਕ ਤਿੰਨਾਂ ਕਾਲੇ ਕਾਨੂੰਨਾਂ ਦੀ ਵਾਪਸੀ ਅਤੇ ਐੱਮ.ਐੱਸ.ਪੀ. 'ਤੇ ਗਾਰੰਟੀ ਕਾਨੂੰਨ ਨਹੀਂ ਬਣਦਾ ਉਦੋਂ ਤੱਕ ਅੰਦੋਲਨ ਦੇਸ਼ ਭਰ ਵਿੱਚ ਜਾਰੀ ਰਹੇਗਾ। ਬਿੱਲ ਵਾਪਸੀ ਹੀ ਘਰ ਵਾਪਸੀ ਹੈ। ਇਹ ਅੰਦੋਲਨ ਜਲ-ਜੰਗਲ ਅਤੇ ਜ਼ਮੀਨ ਨੂੰ ਬਚਾਉਣ ਦਾ ਅੰਦੋਲਨ ਹੈ।

ਕਿਸਾਨਾਂ ਅਤੇ ਸਰਕਾਰ ਦੇ ਵਿੱਚ ਗਤੀਰੋਧ ਬਰਕਰਾਰ ਹੈ। ਟਿਕੈਤ ਲਗਾਤਾਰ ਕੇਂਦਰ ਸਰਕਾਰ ਨੂੰ ਨਿਸ਼ਾਨੇ 'ਤੇ ਲੈ ਰਹੇ ਹਨ। ਹਾਲ ਹੀ ਵਿੱਚ ਟਿਕੈਤ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਸੀ ਕਿ 750 ਦੇ ਕਰੀਬ ਕਿਸਾਨ ਸ਼ਹੀਦ ਹੋ ਗਏ ਅਤੇ ਭਾਰਤ ਸਰਕਾਰ ਵੱਲੋਂ ਇੱਕ ਵੀ ਸੋਗ ਸੁਨੇਹਾ ਨਹੀਂ ਆਇਆ। ਦੇਸ਼ ਦੇ ਕਿਸਾਨਾਂ ਨੂੰ ਅਜਿਹਾ ਲੱਗਦਾ ਹੈ ਕਿ ਪ੍ਰਧਾਨ ਮੰਤਰੀ ਜੋ ਹਨ ਉਹ ਦੇਸ਼ ਦੇ ਹਨ। ਕਿਸਾਨਾਂ ਦੇ ਪ੍ਰਧਾਨ ਮੰਤਰੀ ਨਹੀਂ ਹਨ।