ਮੁੜ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਨਾਲ ਖੁਸ਼ੀ ਲਹਿਰ : ਚੁੱਘ

by vikramsehajpal

ਅੰਮ੍ਰਿਤਸਰ (ਦੇਵ ਇੰਦਰਜੀਤ) : ਚੁੱਘ ਨੇ ਸੰਗਤਾਂ ਦੀਆਂ ਭਾਵਨਾਵਾਂ ਦਾ ਖਿਆਲ ਰੱਖਣ ਲਈ ਪ੍ਰਧਾਨ ਮੰਤਰੀ ਮੋਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਪੰਜਾਬ ਦੇ ਹਿੱਤ ਪ੍ਰਧਾਨ ਮੰਤਰੀ ਮੋਦੀ ਦੇ ਹੱਥਾਂ ’ਚ ਸੁਰੱਖਿਅਤ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਪੰਜਾਬ ਦੇ ਲੋਕਾਂ ਨੂੰ ਸਿਰਫ ਖ਼ੂਨ-ਖ਼ਰਾਬਾ ਤੇ ਨਫ਼ਰਤ ਦਿੱਤੀ ਹੈ, ਜਦਕਿ ਮੋਦੀ ਨੇ ਇਹ ਯਕੀਨੀ ਕੀਤਾ ਹੈ ਕਿ ਪੰਜਾਬ ਤੇ ਪੰਜਾਬੀ ਚੰਗੀ ਤਰੱਕੀ ਕਰਨ। ਇਸ ਮੌਕੇ ਕੇਂਦਰ ਸਰਕਾਰ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣ ਦੀ ਖੁ਼ਸ਼ੀ ’ਚ ਲੋਕਾਂ ਵੱਲੋਂ ਲੱਡੂ ਵੰਡ ਕੇ ਖੁ਼ਸ਼ੀ ਪ੍ਰਗਟਾਈ ਗਈ ਤੇ ਭਾਜਪਾ ਆਗੂ ਤਰੁਣ ਚੁੱਘ ਦਾ ਮੂੰਹ ਮਿੱਠਾ ਕਰਵਾਇਆ ਗਿਆ।

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਗੁਰੂ ਨਾਨਕ ਨਾਮਲੇਵਾ ਸੰਗਤਾਂ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੱਡਾ ਤੋਹਫ਼ਾ ਹੈ। ਉਨ੍ਹਾਂ ਕਿਹਾ ਕਿ ਇਹ ਸਾਰੀਆਂ ਸੰਗਤਾਂ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ’ਚ ਨਤਮਸਤਕ ਹੋਣ ਦਾ ਮੌਕਾ ਪ੍ਰਦਾਨ ਕਰੇਗਾ, ਜਿਥੇ ਗੁਰੂ ਮਹਾਰਾਜ ਨੇ ਆਪਣੇ ਅੰਤਿਮ ਦਿਨ ਬਤੀਤ ਕੀਤੇ ਸਨ।

More News

NRI Post
..
NRI Post
..
NRI Post
..