by jaskamal
ਨਵੀਂ ਦਿੱਲੀ (ਜਸਕਮਲ) ਵਿਸ਼ਵ ਵਪਾਰ ਸੰਗਠਨ (ਡਬਲਿਊਟੀਓ) ਦੀ 30 ਨਵੰਬਰ ਤੋਂ ਜਨੇਵਾ 'ਚ ਹੋਣ ਵਾਲੀ ਮੰਤਰੀ ਪੱਧਰੀ ਮੀਟਿੰਗ ਮਹਾਮਾਰੀ ਕਾਰਨ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਹੈ। ਦੱਖਣੀ ਅਫਰੀਕਾ 'ਚ ਕੋਰੋਨਾ ਦਾ ਨਵਾਂ ਰੂਪ ਸਾਹਮਣੇ ਆਇਆ ਹੈ, ਜੋ ਕਿ ਬਹੁਤ ਤੇਜ਼ੀ ਨਾਲ ਫੈਲ ਰਿਹਾ ਹੈ। ਇਸ ਦੇ ਮੱਦੇਨਜ਼ਰ ਮੀਟਿੰਗ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਡਬਲਿਊਟੀਓ ਵੱਲੋਂ ਜਾਰੀ ਬਿਆਨ 'ਚ 12ਵੀਂ ਮੰਤਰੀ ਪੱਧਰੀ ਮੀਟਿੰਗ ਦੀਆਂ ਨਵੀਆਂ ਤਰੀਕਾਂ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।