ਖੇਤੀ ਕਾਨੂੰਨ ਰੱਦ ਹੋਣ ਮਗਰੋਂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਰਾਕੇਸ਼ ਟਿਕੈਤ

by jaskamal

ਅੰਮ੍ਰਿਤਸਰ (ਜਸਕਮਲ) : ਖੇਤੀ ਕਾਨੂੰਨਾਂ ਦੇ ਰੱਦ ਹੋਣ ਤੋਂ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ। ਪਿਛਲੇ ਇਕ ਸਾਲ ਤੋਂ ਬਾਡਰਾਂ 'ਤੇ ਬੈਠੇ ਕਿਸਾਨਾਂ ਨੂੰ ਜਿੱਤ ਹਾਸਲ ਹੋਈ ਹੈ। ਆਖਰ ਲੰਮੇ ਇੰਤਜ਼ਾਰ ਤੋਂ ਬਾਅਦ ਕੇਂਦਰ ਸਰਕਾਰ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਇਆ।

ਇਸ ਮੌਕੇ ਗੱਲਬਾਤ ਕਰਦਿਆਂ ਰਾਕੇਸ਼ ਟਿਕੈਤ ਨੇ ਕਿਹਾ ਕਿ ਭਾਜਰਾ ਦੀ ਸਰਕਾਰ ਨਾਲ ਸਾਡਾ ਕੋਈ ਸਬੰਧ ਨਹੀਂ। ਉਨ੍ਹਾਂ ਕਿਹਾ ਕਿ ਖੇਤੀ ਬਿੱਲਾਂ ਖ਼ਿਲਾਫ਼ ਲੜਦਿਆਂ ਅੰਦੋਲਨ ਦੌਰਾਨ ਕਈ ਕਿਸਾਨਾਂ ਨੇ ਆਪਣੀ ਜਾਨ ਵੀ ਗੁਆਈ ਪਰ ਕਿਸਾਨਾਂ ਨੇ ਆਪਣੇ ਹੱਕਾਂ ਲਈ ਆਪਣੇ ਪੈਰ ਪਿੱਛੇ ਨਹੀਂ ਪੁੱਟੇ ਤੇ ਸਰਕਾਰਾਂ ਖ਼ਿਲਾਫ਼ ਆਖਰੀ ਦਿਨ ਤਕ ਡਟੇ ਰਹੇ।

More News

NRI Post
..
NRI Post
..
NRI Post
..