2 Hand Grenade ਮਿਲਣ ਨਾਲ ਸ਼ਹਿਰ ‘ਚ ਮਚਿਆ ਹੜਕੰਪ, 2 ਬਾਈਕ ਸਵਾਰ ਨਾਕੇ ‘ਤੇ ਬੈਗ ਛੱਡ ਕੇ ਫਰਾਰ

by jaskamal

ਬਠਿੰਡਾ (ਜਸਕਮਲ) : ਸੂਬੇ ਦੇ ਵੱਖ-ਵੱਖ ਸ਼ਹਿਰਾਂ ਤੋਂ ਲਗਾਤਾਰ ਹੈਂਡ ਗ੍ਰਨੇਡ ਮਿਲਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਹੁਣ ਬਠਿੰਡਾ ਤੋਂ ਵੀ ਦੋ ਹੈਂਡ ਗ੍ਰੇਨੇਡ ਬਰਾਮਦ ਹੋਏ ਹਨ। ਜਾਣਕਾਰੀ ਅਨੁਸਾਰ ਇਹ ਹੈਂਡ ਗ੍ਰਨੇਡ ਮੋਟਰਸਾਈਕਲ 'ਤੇ ਸਵਾਰ ਦੋ ਅਣਪਛਾਤੇ ਵਿਅਕਤੀ ਬੈਗ 'ਚ ਲੈ ਕੇ ਜਾ ਰਹੇ ਸਨ ਪਰ ਪੁਲਿਸ ਦੀ ਨਾਕਾਬੰਦੀ ਦੇਖ ਕੇ ਉਹ ਬੈਗ ਸੁੱਟ ਕੇ ਮੌਕੇ ਤੋਂ ਫਰਾਰ ਹੋ ਗਏ। ਇਸ ਤੋਂ ਬਾਅਦ ਫਾਜ਼ਿਲਕਾ ਦੀ ਸਪੈਸ਼ਲ ਸਟਾਫ਼ ਦੀ ਪੁਲਿਸ ਟੀਮ ਨੇ ਬੈਗ ਨੂੰ ਖੋਲ੍ਹ ਕੇ ਚੈੱਕ ਕੀਤਾ ਤਾਂ ਉਸ 'ਚੋਂ ਦੋ ਹੈੱਡ ਗ੍ਰਨੇਡ ਬਰਾਮਦ ਹੋਏ।

ਸਪੈਸ਼ਲ ਸਟਾਫ਼ ਫ਼ਾਜ਼ਿਲਕਾ ਦੇ ਏਐੱਸਆਈ ਹਰਦਿਆਲ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਟੀਮ ਰਿੰਗ ਰੋਡ ਬਾਈਪਾਸ ਬਠਿੰਡਾ ਨੇੜੇ ਨਹਿਰੀ ਪੁਲ 'ਤੇ ਨਾਕਾਬੰਦੀ ਕਰ ਕੇ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ। ਇਸ ਦੌਰਾਨ ਇਕ ਮੋਟਰਸਾਈਕਲ 'ਤੇ ਦੋ ਨੌਜਵਾਨ ਮਲੋਟ ਬਠਿੰਡਾ ਰੋਡ ਤੋਂ ਰਿੰਗ ਰੋਡ ਵੱਲ ਆ ਰਹੇ ਸਨ ਪਰ ਪੁਲਿਸ ਦੀ ਚੈਕਿੰਗ ਦੇਖ ਕੇ ਉਹ ਬੈਗ ਸੁੱਟ ਕੇ ਉਥੋਂ ਮੋਟਰਸਾਈਕਲ 'ਤੇ ਫਰਾਰ ਹੋ ਗਏ।

More News

NRI Post
..
NRI Post
..
NRI Post
..