ਅੱਜ ਦਾ ਹੁਕਮਨਾਮਾ; 1 ਦਸੰਬਰ, 2021, ਬੁੱਧਵਾਰ, ੧੬ ਮੱਘਰ (ਸੰਮਤ ੫੫੩ ਨਾਨਕਸ਼ਾਹੀ)

by jaskamal

ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥

ਵਿਆਖਿਆ :-

ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀਂ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ ॥੧॥ ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! (ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ ॥ ਰਹਾਉ॥ ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ (ਦਾ ਮੂਲ), ਇਹੀ ਹੈ (ਆਤਮਾ ਦੀ) ਖ਼ੁਰਾਕ, ਇਹੀ ਹੈ ਜੀਊਣ ਦਾ ਸੁਚੱਜਾ ਢੰਗ। ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ (ਇਹ) ਦਾਨ ਆਪਣੇ ਸੇਵਕ ਨੂੰ (ਹੀ) ਬਖ਼ਸ਼ਦਾ ਹੈ ॥੨॥

More News

NRI Post
..
NRI Post
..
NRI Post
..