CDS Bipin Rawat Death : ਦਿੱਲੀ ਲਿਆਂਦੀ ਜਾ ਰਹੀ ਐ ਮ੍ਰਿਤਕ ਦੇਹ, ਕੱਲ੍ਹ ਹੋਵੇਗਾ ਅੰਤਿਮ ਸੰਸਕਾਰ

by jaskamal

ਨਿਊਜ਼ ਡੈਸਕ : ਦੇਸ਼ ਦੇ ਪਹਿਲੇ ਚੀਫ ਆਫ ਡਿਫੈਂਸ ਸਟਾਫ ਜਨਰਲ ਬਿਪਿਨ ਰਾਵਤ ਦੇ ਦੇਹਾਂਤ ਨਾਲ ਪੂਰਾ ਦੇਸ਼ ਸਦਮੇ 'ਚ ਹੈ। ਹਰ ਕੋਈ ਉਨ੍ਹਾਂ ਨੂੰ ਨਮ ਅੱਖਾਂ ਨਾਲ ਸ਼ਰਧਾਂਜਲੀ ਦੇ ਰਿਹਾ ਹੈ। ਸੀਡੀਐਸ ਜਨਰਲ ਬਿਪਿਨ ਰਾਵਤ ਤੇ ਉਨ੍ਹਾਂ ਦੀ ਪਤਨੀ ਦੀ ਮ੍ਰਿਤਕ ਦੇਹ ਨੂੰ ਮਦਰਾਸ ਰੈਜੀਮੈਂਟਲ ਸੈਂਟਰ ਵਿੱਚ ਰੱਖਿਆ ਗਿਆ ਹੈ।

ਇੱਥੇ ਉਨ੍ਹਾਂ ਨੂੰ ਫੌਜੀ ਸਨਮਾਨਾਂ ਨਾਲ ਅੰਤਿਮ ਵਿਦਾਈ ਦਿੱਤੀ ਜਾ ਰਹੀ ਹੈ। ਇਸ ਤੋਂ ਬਾਅਦ ਉਨ੍ਹਾਂ ਨੂੰ ਹਵਾਈ ਸੈਨਾ ਦੇ ਜਹਾਜ਼ ਰਾਹੀਂ ਦਿੱਲੀ ਲਿਆਂਦਾ ਜਾਵੇਗਾ। ਉਨ੍ਹਾਂ ਨੂੰ ਅੰਤਿਮ ਸ਼ਰਧਾਂਜਲੀ ਦੇਣ ਲਈ ਸੂਬੇ ਦੇ ਮੁੱਖ ਮੰਤਰੀ ਸਟਾਲਿਨ ਵੀ ਪੁੱਜੇ। ਤੇਲੰਗਾਨਾ ਦੇ ਰਾਜਪਾਲ ਅਤੇ ਪੁਡੂਚੇਰੀ ਦੇ ਉਪ ਰਾਜਪਾਲ ਤਮਿਲਸਾਈ ਸੁੰਦਰਾਜਨ ਨੇ ਵੀ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਉਸ ਦੀ ਲਾਸ਼ ਨੂੰ ਦਿੱਲੀ ਲਿਆਂਦਾ ਜਾ ਰਿਹਾ ਹੈ। ਏਅਰਪੋਰਟ ਦੇ ਰਸਤੇ 'ਚ ਉਨ੍ਹਾਂ ਦੇ ਸਰੀਰ 'ਤੇ ਫੁੱਲਾਂ ਦੀ ਵਰਖਾ ਕੀਤੀ ਜਾ ਰਹੀ ਹੈ।

More News

NRI Post
..
NRI Post
..
NRI Post
..