ਚੋਣਾਂ ਤੋਂ ਪਹਿਲਾਂ ਮਜੀਠੀਆ ਖ਼ਿਲਾਫ਼ FIR ਕਾਂਗਰਸ ਦੀ ਘਬਰਾਹਟ ਵਾਲੀ ਪ੍ਰਤੀਕਿਰਿਆ : ਸੁਖਬੀਰ ਬਾਦਲ

by jaskamal

ਨਿਊਜ਼ ਡੈਸਕ (ਜਸਕਮਲ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੰਗਲਵਾਰ ਨੂੰ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਹ ਕਾਂਗਰਸ ਦੀ ਘਬਰਾਹਟ ਵਾਲੀ ਪ੍ਰਤੀਕਿਰਿਆ ਹੈ ਕਿ ਸਾਬਕਾ ਅਕਾਲੀ ਮੰਤਰੀ ਤੇ ਮਜੀਠਾ ਤੋਂ ਵਿਧਾਇਕ ਬਿਕਰਮ ਸਿੰਘ ਮਜੀਠੀਆ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ।

ਬਾਦਲ ਸ਼ਨਿਵਾਰ ਸ਼ਾਮ ਨੂੰ ਹਰਿਮੰਦਰ ਸਾਹਿਬ ਵਿਖੇ ਹੋਈ ਬੇਅਦਬੀ ਦੀ ਕੋਸ਼ਿਸ਼ ਤੋਂ ਬਾਅਦ ‘ਪਛਤਾਪ ਪਾਠ’ (ਪਛਤਾਵੇ ਲਈ ਅਰਦਾਸ) 'ਚ ਸ਼ਾਮਲ ਹੋਣ ਲਈ ਇੱਥੇ ਆਏ ਹੋਏ ਸਨ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਦੀ ਕੋਸ਼ਿਸ਼ ਦੇ ਸੰਵੇਦਨਸ਼ੀਲ ਮੁੱਦੇ 'ਤੇ ਰਾਜਨੀਤੀ ਕਰ ਰਹੀ ਹੈ ਤੇ ਇਸ ਪਿੱਛੇ ਰਚੀ ਗਈ ਸਾਜ਼ਿਸ਼ ਨੂੰ ਬੇਨਕਾਬ ਕਰਨ ਲਈ ਗੰਭੀਰ ਕਾਰਵਾਈ ਕਰਨ ਦੀ ਆਪਣੀ ਜ਼ਿੰਮੇਵਾਰੀ ਤੋਂ ਪੱਲਾ ਝਾੜ ਰਹੀ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਦਾ ਮਾਮਲਾ ਹੋਵੇ ਜਾਂ ਨਸ਼ਿਆਂ ਦਾ, ਬਾਦਲਾਂ ਤੇ ਮਜੀਠੀਆ ਨੂੰ ਨਿਸ਼ਾਨਾ ਬਣਾਉਣ ਲਈ ਸਮੁੱਚਾ ਸੂਬਾ ਪ੍ਰਸ਼ਾਸਨ ਤੇ ਪੁਲਿਸ ਤੰਤਰ ਕੰਮ 'ਤੇ ਲੱਗਾ ਹੋਇਆ ਹੈ। ਇਸ ਤੱਥ ਦੇ ਬਾਵਜੂਦ ਕਿ ਹਾਈ ਕੋਰਟ ਨੇ ਰਾਜ ਸਰਕਾਰ ਨੂੰ ਇਸ ਦੇ ਸਿਆਸੀ ਉਦੇਸ਼ਾਂ ਲਈ ਪਹਿਲਾਂ ਹੀ ਝਾੜ ਪਾਈ ਹੈ।

More News

NRI Post
..
NRI Post
..
NRI Post
..