Ludhiana Blast; ਚੋਣਾਂ ਲਾਗੇ ਹੀ ਕਿਉਂ ਵਾਪਰਦੀਆਂ ਨੇ ਅਜਿਹੀਆਂ ਘਟਨਾਵਾਂ : ਕਿਰਨ ਰਿਜਿਜੂ

by jaskamal

ਨਿਊਜ਼ ਡੈਸਕ (ਜਸਕਮਲ) : ਲੁਧਿਆਣਾ ਬੰਬ ਧਮਾਕਾ ਮਾਮਲੇ 'ਚ ਜਾਂਚ ਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਸ਼ੁੱਕਰਵਾਰ ਕੇਂਦਰੀ ਮੰਤਰੀ ਕਿਰਨ ਰਿਜਿਜੂ ਵਿਸ਼ੇਸ਼ ਤੌਰ 'ਤੇ ਅੰਮ੍ਰਿਤਸਰ ਪੁੱਜੇ ਹਨ। ਬੀਤੇ ਦਿਨੀਂ ਲੁਧਿਆਣਾ 'ਚ ਹੋਏ ਬੰਬ ਬਲਾਸਟ ਤੋਂ ਬਾਅਦ ਪੰਜਾਬ 'ਚ ਰੈੱਡ ਅਲਰਟ ਜਾਰੀ ਕੀਤੇ ਗਏ ਹਨ ਜਿਸ ਦੇ ਮੱਦੇਨਜ਼ਰ ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜੀਜੂ ਲੁਧਿਆਣਾ 'ਚ ਜਾਂਚ ਕਰਨਗੇ। ਉਨ੍ਹਾਂ ਦਾ ਕਹਿਣਾ ਹੈ ਕਿ ਅੱਜ ਉਨ੍ਹਾਂ ਦੀ ਸਰਕਾਰ ਵੱਲੋਂ ਹੀ ਉਨ੍ਹਾਂ ਦੀ ਡਿਊਟੀ ਲਾਈ ਗਈ ਹੈ ਕਿ ਉਹ ਲੁਧਿਆਣਾ ਪਹੁੰਚ ਕੇ ਉਸ ਜਗ੍ਹਾ ਦੀ ਜਾਂਚ ਕਰਨ।

ਸਰਕਾਰ ਵੱਲੋਂ ਪੰਜਾਬ 'ਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਕੋਈ ਵੀ ਜਵਾਬ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਿਰਫ਼ ਚੋਣਾਂ ਦੇ ਨਜ਼ਦੀਕ ਆ ਕੇ ਕਿਉਂ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ? ਇਹ ਵੇਖਣ ਵਾਲੀ ਗੱਲ ਹੈ ਤੇ ਇਸ ਦੀ ਜਾਂਚ ਵੀ ਪ੍ਰਮੁੱਖਤਾ ਨਾਲ ਕੀਤੀ ਜਾਵੇਗੀ। ਉਹ ਸਿੱਧਾ ਅੰਮ੍ਰਿਤਸਰ ਹਵਾਈ ਅੱਡੇ ਤੋਂ ਲੁਧਿਆਣਾ ਲਈ ਰਵਾਨਾ ਹੋਏ।

More News

NRI Post
..
NRI Post
..
NRI Post
..