by jaskamal
ਨਿਊਜ਼ ਡੈਸਕ (ਜਸਕਮਲ) : ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਅੱਜ ਸ਼ੁੱਕਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਦੇ ਘਰ ਦੇ ਬਾਹਰ ਪੰਜਾਬ ਦੀਆਂ ਬੱਸਾਂ ਨੂੰ ਦਿੱਲੀ ਆਉਣ ਸਬੰਧੀ ਮਨਜ਼ੂਰੀ ਲਈ ਪ੍ਰਦਰਸ਼ਨ ਕੀਤਾ ਗਿਆ, ਪਰ ਪੁਲਿਸ ਵੱਲੋਂ ਉਨ੍ਹਾਂ ਨੂੰ ਪ੍ਰਦਰਸ਼ਨ ਕਰਨ ਤੋਂ ਰੋਕਿਆ ਗਿਆ। ਪੁਲਿਸ ਦੀ ਗੱਲ ਨਾ ਮੰਨ ਕੇ ਜਦੋਂ ਉਨ੍ਹਾਂ ਨੇ ਪ੍ਰਦਰਸ਼ਨ ਜਾਰੀ ਰੱਖਿਆ ਤਾਂ ਦਿੱਲੀ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਅਧਿਕਾਰੀ ਵੜਿੰਗ ਨੂੰ ਸਿਵਲ ਲਾਈਨ ਪੁਲਿਸ ਸਟੇਸ਼ਨ ਲੈ ਗਈ ਸੀ।
ਹਾਲਾਂਕਿ ਇਸ ਉਪਰੰਤ ਰਾਜਾ ਵੜਿੰਗ ਨੂੰ ਛੱਡ ਦਿੱਤਾ ਗਿਆ ਸੀ। ਜ਼ਿਕਰਯੋਹ ਹੈ ਕਿ ਜਦੋਂ ਤੋਂ ਰਾਜਾ ਵੜਿੰਗ ਟਰਾਂਸਪੋਰਟ ਮੰਤਰੀ ਬਣੇ ਹਨ ਉਦੋਂ ਤੋਂ ਹੀ ਸਰਗਰਮ ਹਨ ਤੇ ਬਿਨਾਂ ਪਰਮਿਟ ਵਾਲੀਆਂ ਬੱਸਾਂ ਨੂੰ ਵੀ ਨੱਥ ਪਾਈ ਹੈ। ਅੱਜ ਵੀ ਉਹ ਦਿੱਲੀ ਵਿਖੇ ਬੱਸਾਂ ਦੇ ਮੁੱਦੇ 'ਤੇ ਦਿੱਲੀ ਮੁਖ ਮੰਤਰੀ ਦੇ ਘਰ ਦੇ ਬਾਹਰ ਪ੍ਰਦਰਸ਼ਨ ਕਰਨ ਪਹੁੰਚੇ ਸਨ।
More News
Jagjeet Kaur
Jaskamal Singh