ਪੁੱਡੂਚੇਰੀ ’ਚ ਰਾਸ਼ਟਰਪਤੀ ਰਾਜ ਲਾਗੂ

by vikramsehajpal

ਨਵੀਂ ਦਿੱਲੀ (ਦੇਵ ਇੰਦਰਜੀਤ)- ਕੇਂਦਰੀ ਕੈਬਨਿਟ ਨੇ ਕੇਂਦਰੀ ਸ਼ਾਸਿਤ ਪ੍ਰਦੇਸ਼ ਪੁੱਡੂਚੇਰੀ ’ਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਤਜਵੀਜ਼ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਵੀ.ਨਰਾਇਣਸਾਮੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੂੰ ਲੰਘੇ ਦਿਨੀਂ ਘੱਟਗਿਣਤੀ ਵਿੱਚ ਰਹਿਣ ਕਰਕੇ ਅਸਤੀਫਾ ਦੇਣਾ ਪਿਆ ਸੀ।

ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਕੇਂਦਰੀ ਕੈਬਨਿਟ ਵੱਲੋਂ ਲਏ ਫੈਸਲੇ ਦਾ ਐਲਾਨ ਕਰਦਿਆਂ ਪੱਤਰਕਾਰਾਂ ਨੂੰ ਦੱਸਿਆ ਕਿ ਮੁੱਖ ਮੰਤਰੀ ਦੇ ਅਸਤੀਫ਼ੇ ਮਗਰੋਂ ਕਿਸੇ ਵੀ ਪਾਰਟੀ ਨੇ ਪੁੱਡੂਚੇਰੀ ’ਚ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਨਹੀਂ ਕੀਤਾ। ਲਿਹਾਜ਼ਾ ਉਪ ਰਾਜਪਾਲ ਤਾਮਿਲੀਸਾਈ ਸੁੰਦਰਾਜਨ ਦੀ ਸਿਫ਼ਾਰਿਸ਼ ’ਤੇ ਕੇਂਦਰੀ ਕੈਬਨਿਟ ਨੇ ਪੁੱਡੂਚੇਰੀ ’ਚ ਰਾਸ਼ਟਰਪਤੀ ਰਾਜ ਲਾਉਣ ਨੂੰ ਹਰੀ ਝੰਡੀ ਦੇ ਦਿੱਤੀ ਹੈ।