ਪਾਰਟੀ ਵੱਲੋਂ ਮਿਹਨਤੀ ਨੌਜਵਾਨਾਂ ਨੂੰ ਆਉਣ ਵਾਲੇ ਸਮੇਂ `ਚ ਸੌਂਪੀ ਜਾਵੇਗੀ ਵੱਡੀ ਜੁੰਮੇਵਾਰੀ : ਬਰਿੰਦਰ ਢਿੱਲੋਂ

by vikramsehajpal

ਜੋਗਾ (ਅਕਲੀਆ)- ਪੰਜਾਬ ਯੂਥ ਕਾਂਗਰਸ ਵੱਲੋਂ ਕਾਂਗਰਸ ਪਾਰਟੀ ਦੀ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਲਈ ਤੇ ਪਾਰਟੀ ਨੂੰ ਜ਼ਮੀਨੀ ਪੱਧਰ ਤੇ ਹੋਰ ਮਜ਼ਬੂਤ ਕਰਨ ਲਈ ਪੰਜਾਬ ਯੂਥ ਕਾਂਗਰਸ ਬਰਿਦਰ ਸਿੰਘ ਢਿੱਲੋਂ ਵੱਲੋਂ ਯੂਥ ਕਾਂਗਰਸ ਟੀਮ ਦਾ ਵਿਸਥਾਰ ਕੀਤਾ ਗਿਆ। ਪੰਜਾਬ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੌਜਵਾਨਾਂ ਦੁਆਰਾ ਪਾਰਟੀ ਪ੍ਰਤੀ ਕੀਤੀ ਜਾਂਦੀ ਮਿਹਨਤ ਨੂੰ ਦੇਖਦਿਆ ਯੂਥ ਕਾਂਗਰਸ ਮਾਨਸਾ ਦੇ ਪ੍ਰਧਾਨ ਚੁਸਪਿੰਦਰਬੀਰ ਸਿੰਘ ਚਹਿਲ ਦੀ ਅਗਵਾਈ ਵਿੱਚ ਮਾਨਸਾ ਜਿਲ੍ਹੇ ਦੇ ਹੋਣਹਾਰ ਨੌਜਵਾਨਾਂ ਅਹੁਦੇ ਦੇ ਨਿਵਾਜਿਆ ਗਿਆ, ਜਿਸ ਵਿੱਚ ਮਲਕੀਤ ਸਿੰਘ ਅਕਲੀਆ ਨੂੰ ਬਲਾਕ ਭੀਖੀ ਦਾ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ।

ਬਰਿੰਦਰ ਸਿੰਘ ਢਿੱਲੋਂ ਨੇ ਕਿਹਾ ਮਾਨਸਾ ਜਿਲ੍ਹੇ ਦੇ ਪ੍ਰਧਾਨ ਚੁਸਪਿੰਦਰਬੀਰ ਸਿੰਘ ਚਹਿਲ ਆਪਣੀ ਟੀਮ ਨਾਲ ਪਾਰਟੀ ਦੀ ਮਜ਼ਬੂਤੀ ਅਤੇ ਹਰ ਗਤੀਵਿਧੀ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਅਣਥੱਕ ਮਿਹਨਤ ਕਰਦੇ ਆ ਰਹੇ ਹਨ ਅਤੇ ਲੋੜਵੰਦਾਂ ਪਰਿਵਾਰਾਂ ਦੀ ਮਦਦ ਲਈ ਵੀ ਅਨੇਕਾ ਉਪਰਾਲੇ ਕਰ ਰਹੇ ਹਨ, ਪਾਰਟੀ ਦੀ ਸਮੁੱਚੀ ਲੀਡਰਸਿ਼ਪ ਵੱਲੋਂ ਅਜਿਹੇ ਨੌਜਵਾਨਾਂ ਨੂੰ ਆਉਣ ਵਾਲੇ ਸਮੇਂ ਵਿੱਚ ਇੱਕ ਵੱਡੀ ਜੁੰਮੇਵਾਰ ਸੌਂਪੀ ਜਾ ਸਕਦੀ ਹੈ, ਤਾ ਜੋ ਹੋਰ ਨੌਜਵਾਨਾਂ ਵਿੱਚ ਪਾਰਟੀ ਪ੍ਰਤੀ ਕੰਮ ਕਰਨ ਵਿੱਚ ਉਤਸ਼ਾਹ ਵਧੇ। ਇਸੇ ਤਹਿਤ ਪਾਰਟੀ ਵੱਲੋਂ ਨੌਜਵਾਨਾਂ ਨੂੰ ਅੱਗੇ ਲਿਆਉਣ ਲਈ ਟੀਮ ਦਾ ਵਿਸਥਾਰ ਕੀਤਾ ਗਿਆ। ਜਿਲ੍ਹਾ ਯੂਥ ਪ੍ਰਧਾਨ ਚੁਸਪਿੰਦਰਬੀਰ ਸਿੰਘ ਚਹਿਲ ਨੇ ਕਿਹਾ ਕਿ ਹੋਰਨਾਂ ਨੌਜਵਾਨਾਂ ਦੇ ਨਾਲ-ਨਾਲ ਮਲਕੀਤ ਸਿੰਘ ਅਕਲੀਆ ਇੱਕ ਮਿਹਨਤੀ ਵਰਕਰ ਹਨ, ਜਿੰਨ੍ਹਾਂ ਨੂੰ ਪਾਰਟੀ ਵੱਲੋਂ ਬਲਾਕ ਭੀਖੀ ਦਾ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ।

ਚਹਿਲ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਨੌਜਵਾਨਾਂ ਦਾ ਹੋਰ ਉਤਸ਼ਾਹ ਵਧਾਇਆ ਜਾਵੇਗਾ। ਨਵ-ਨਿਯੁਕਤ ਪ੍ਰਧਾਨ ਮਲਕੀਤ ਸਿੰਘ ਅਕਲੀਆ ਨੇ ਪਾਰਟੀ ਵੱਲੋਂ ਦਿੱਤੀ ਗਈ ਜੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਯੂਥ ਆਗੂ ਕੇਵਲ ਸਿੰਘ ਅਕਲੀਆ, ਮਨਦੀਪ ਸਿੰਘ ਬੱਗੂ ਆਦਿ ਵਰਕਰ ਹਾਜ਼ਰ ਸਨ।