ਪਿੰਡਾਂ ਚ ਕੋਵਿੰਡ ਦੇ ਫੈਲਾਅ ਨੂੰ ਰੋਕਣ ਲਈ ਪੰਚਾਇਤਾਂ ਵੱਲੋਂ ਸੰਭਾਲੀ ਜਾਵੇਗੀ ਕਮਾਨ – ਮਨਜੀਤ ਝਲਬੂਟੀ

by vikramsehajpal

ਬੁਢਲਾਡਾ (ਕਰਨ) : ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਮਾਰੀ ਨਾਲ ਨਜਿੱਠਣ ਲਈ ਕੋਰੋਨਾ ਮੁਕਤ ਪਿੰਡ ਅਭਿਆਨ ਦੇ ਹਿੱਸੇ ਵਜੋਂ ਨਿਵੇਕਲੇ ਕੋਵਿੰਡ ਫਤਿਹ ਪ੍ਰੋਗਰਾਮ ਦਾ ਐਲਾਨ ਕੀਤਾ ਤਾਂ ਜੋ ਸੂਬੇ ਦੇ ਪੇਂਡੂ ਖੇਤਰਾਂ ਚ ਕੋਵਿਡ ਦੇ ਚਿੰਤਾਜਨਕ ਫੈਲਾਅ ਨੂੰ ਰੋਕਿਆ ਜਾ ਸਕੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਮਨਜੀਤ ਸਿੰਘ ਝਲਬੂਟੀ ਨੇ ਕਿਹਾ ਕਿ ਇਸ ਜੰਗ ਚ ਸਿਹਤ ਵਿਭਾਗ ਦੇ ਨਾਲ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਹਿਮ ਰੋਲ ਨਿਭਾਏਗਾ। ਉਨ੍ਹਾਂ ਕਿਹਾ ਕਿ ਪਿੰਡਾਂ ਚ ਕੋਵਿੰਡ ਦੇ ਖ਼ਤਰੇ ਬਾਰੇ ਜਾਗਰੂਕਤਾ ਮੁਹਿੰਮ ਵਿਚ ਪੰਚਾਇਤ ਵਿਭਾਗ ਵੱਲੋਂ ਆਪਣੇ ਸਟਾਫ ਦੀ ਵਰਤੋਂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਹੈਲਥ ਤੇ ਵੈੱਲਨੈੱਸ ਸੈਂਟਰਾਂ ਨੂੰ ਕੇਂਦਰ ਬਣਾ ਕੇ ਇਸ ਪ੍ਰੋਗਰਾਮ ਵਿੱਚ ਤੇਜ਼ੀ ਲਿਆਉਣ ਵਾਸਤੇ ਕਮਿਊਨਿਟੀ ਹੈਲਥ ਅਫਸਰਾਂ, ਪੰਚਾਇਤਾਂ, ਸਕੂਲ ਅਧਿਆਪਕਾਂ, ਆਂਗਨਵਾੜੀ ਤੇ ਆਸ਼ਾ ਵਰਕਰਾਂ, ਪਿੰਡਾਂ ਦੇ ਯੂਥ ਵਲੰਟੀਅਰਾਂ ਆਦਿ ਲਾਮਬੰਦੀ ਕੀਤੀ ਜਾਵੇਗੀ। ਜਨਰਲ ਸਕੱਤਰ ਝਲਬੂਟੀ ਨੇ ਕਿਹਾ ਕਿ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਖੁਸ਼ਹਾਲੀ ਦੇ ਰਾਖਿਆਂ ਅਤੇ ਪੁਲਿਸ ਫੋਰਸ ਦਾ ਸਹਿਯੋਗ ਵੀ ਲਿਆ ਜਾਵੇਗਾ। ਇਸ ਪ੍ਰੋਗਰਾਮ ਦਾ ਮੰਤਵ ਲੋਕਾਂ ਚ ਮਹਾਂਮਾਰੀ ਤੋਂ ਬਚਣ ਸਬੰਧੀ ਜਾਗਰੂਕਤਾ ਫੈਲਾਉਣਾ ਅਤੇ ਪੇਂਡੂ ਖੇਤਰਾਂ ਚ ਢੁੱਕਵੀਂ ਟੈਸਟਿਗ ਅਤੇ ਟੀਕਾਕਰਨ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਖੰਘ, ਬੁਖਾਰ ਆਦਿ ਲੱਛਣਾਂ ਨੂੰ ਲੋਕਾਂ ਵੱਲੋਂ ਹਲਕੇ ਚ ਲੈਣ ਦੀ ਪਹੁੰਚ ਅਤੇ ਸਮੇਂ ਸਿਰ ਰਿਪੋਰਟ ਨਾ ਕਰਨ ਨੂੰ ਸਭ ਤੋਂ ਵੱਡਾ ਮੁੱਦਾ ਹੈ ਅਤੇ ਪਿੰਡਾਂ ਚ ਅਜਿਹੇ ਮਰੀਜ਼ਾਂ ਦੀ ਜਲਦੀ ਇਲਾਜ ਲਈ ਪ੍ਰਭਾਵਿਤ ਲੋਕਾਂ ਦੀ ਜਲਦੀ ਸ਼ਨਾਖਤ ਕੀਤੀ ਜਾਵੇਗੀ।

ਫੋਟੋ: ਬੁਢਲਾਡਾ: ਫਾੲੀਲ ਫੋਟੋ ਮਨਜੀਤ ਸਿੰਘ ਝਲਬੂਟੀ।