ਪਿਛਲੇ 24 ਘੰਟਿਆਂ ਵਿਚ ਦੇਸ਼ ‘ਚ 26,115 ਨਵੇਂ ਕੋਰੋਨਾ ਮਾਮਲਿਆਂ

by vikramsehajpal

ਦਿੱਲੀ (ਦੇਵ ਇੰਦਰਜੀਤ) : ਦੇਸ਼ ਵਿਚ ਪਿਛਲੇ ਤਿੰਨ ਦਿਨਾਂ ਤੋਂ ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚ ਗਿਰਾਵਟ ਜਾਰੀ ਹੈ। ਉੱਥੇ ਹੀ ਮਹਾਮਾਰੀ ਨੂੰ ਮਾਤ ਦੇਣ ਵਾਲਿਆਂ ਦੀ ਗਿਣਤੀ ਵਧਣ ਨਾਲ ਰਿਕਵਰੀ ਦਰ ਵਿਚ ਵਾਧਾ ਜਾਰੀ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਵਿਚ 26,115 ਨਵੇਂ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ।

ਇਸ ਤੋਂ ਪਹਿਲਾਂ ਐਤਵਾਰ ਨੂੰ 30,773 ਅਤੇ ਸੋਮਵਾਰ ਨੂੰ 29,961 ਮਾਮਲੇ ਦਰਜ ਕੀਤੇ ਗਏ। ਦੇਸ਼ ਵਿਚ ਕੋਰੋਨਾ ਪੀੜਤਾਂ ਦਾ ਅੰਕੜਾ ਵੱਧ ਕੇ 3,35,04,534 ਹੋ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ 34,469 ਮਰੀਜ਼ ਸਿਹਤਯਾਬ ਹੋਣ ਮਗਰੋਂ ਕੋਰੋਨਾ ਮੁਕਤ ਹੋਣ ਵਾਲਿਆਂ ਦੀ ਗਿਣਤੀ ਵਧ ਕੇ 3,27,49,574 ਹੋ ਗਈ ਹੈ।

ਸਰਗਰਮ ਮਾਮਲੇ 8606 ਘੱਟ ਕੇ 3,09,575 ਰਹਿ ਗਏ ਹਨ। ਅੰਕੜਿਆਂ ਮੁਤਾਬਕ ਇਸ ਸਮੇਂ ਦੌਰਾਨ 252 ਮਰੀਜ਼ਾਂ ਦੀ ਮੌਤ ਹੋਣ ਨਾਲ ਮਿ੍ਰਤਕਾਂ ਦਾ ਅੰਕੜਾ ਵੱਧ ਕੇ 4,45,385 ਹੋ ਗਿਆ ਹੈ। ਦੇਸ਼ ਵਿਚ ਰਿਕਵਰੀ ਦਰ ਵੱਧ ਕੇ 97.75 ਫ਼ੀਸਦੀ ਹੋ ਗਈ ਹੈ, ਜਦਕਿ ਮੌਤ ਦਰ 1.33 ਫ਼ੀਸਦੀ ’ਤੇ ਬਰਕਰਾਰ ਹੈ।

ਜੇਕਰ ਟੀਕਾਕਰਨ ਦੀ ਗੱਲ ਕੀਤੀ ਜਾਵੇ ਤਾਂ ਸੋਮਵਾਰ ਨੂੰ 96,46,778 ਲੋਕਾਂ ਨੂੰ ਕੋਰੋਨਾ ਦੇ ਟੀਕੇ ਲਾਏ ਗਏ। ਹੁਣ ਤੱਕ 81,85,13,827 ਲੋਕਾਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ।