ਪਰਮੀਸ਼ ਵਰਮਾ ਦੀ ਮੰਗੇਤਰ ਗੀਤ ਗਰੇਵਾਲ ਕੈਨੇਡਾ ਸੰਸਦੀ ਚੋਣਾਂ ‘ਚ ਹਾਰੀ

by vikramsehajpal

ਟਾਰਾਂਟੋ (ਦੇਵ ਇੰਦਰਜੀਤ) : ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਦੀ ਮੰਗੇਤਰ ਗੀਤ ਗਰੇਵਾਲ ਬ੍ਰਿਟਿਸ਼ ਕੋਲੰਬੀਆ, ਕੈਨੇਡਾ ਦੇ ਮਿਸ਼ਨ ਮੈਟਸਕੀ ਫਰੇਜ਼ਰ ਕੈਨਿਯਨ ਜ਼ਿਲ੍ਹੇ ਤੋਂ ਸੰਸਦ ਮੈਂਬਰ ਦੀਆਂ ਚੋਣਾਂ ਲਈ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਵੱਲੋਂ ਨਾਮਜ਼ਦ ਹੋਈ ਸੀ। ਬੀਤੇ ਦਿਨ ਕੈਨੇਡਾ 'ਚ ਚੋਣਾਂ ਸਨ, ਜਿਸ ਦੇ ਨਤੀਜੇ ਸਾਹਮਣੇ ਆ ਚੁੱਕੇ ਹਨ।

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਅਤੇ ਵਿਰੋਧੀ ਕੰਜ਼ਰਵੇਟਿਵ ਪਾਰਟੀ ਵਿਚਾਲੇ ਤਕੜਾ ਟਕਰਾਅ ਚੱਲਿਆ। ਦੱਸ ਦਈਏ ਕਿ ਗੀਤ ਗਰੇਵਾਲ ਨੂੰ ਇਨ੍ਹਾਂ ਚੋਣਾਂ 'ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਮਿਸ਼ਨ ਮੈਟਸਕੀ ਫਰੇਜ਼ਰ ਕੈਨਿਯਨ ਜ਼ਿਲ੍ਹੇ ਤੋਂ ਕੰਜ਼ਰਵੇਟਿਵ ਪਾਰਟੀ ਦੇ ਬਰੈਡ ਵਿੱਸ ਜੇਤੂ ਐਲਾਨੇ ਗਏ ਹਨ, ਉਥੇ ਹੀ ਗੀਤ ਗਰੇਵਾਲ ਦੂਜੇ ਨੰਬਰ 'ਤੇ ਰਹੀ ਹੈ।

ਪਰਮੀਸ਼ ਵਰਮਾ ਨੇ ਕੁਝ ਮਹੀਨੇ ਪਹਿਲਾਂ ਹੀ ਆਪਣੀ ਮੰਗੇਤਰ ਨਾਲ ਇਕ ਖ਼ਾਸ ਤਸਵੀਰ ਸਾਂਝੀ ਕਰਕੇ ਆਪਣੇ ਪ੍ਰਸ਼ੰਸਕਾਂ ਨੂੰ ਹੈਰਾਨ ਕੀਤਾ ਸੀ। ਇਹ ਪਹਿਲੀ ਵਾਰ ਸੀ ਜਦੋਂ ਪਰਮੀਸ਼ ਵਰਮਾ ਨੇ ਆਪਣੀ ਮੰਗੇਤਰ ਨਾਲ ਕੋਈ ਤਸਵੀਰ ਸਾਂਝੀ ਕੀਤੀ ਸੀ। ਪਰਮੀਸ਼ ਵਰਮਾ ਨੇ ਇਸ ਤਸਵੀਰ ਨੂੰ ਸਾਂਝਾ ਕਰਦਿਆਂ ਲਿਖਿਆ ਸੀ।

''ਮੈਨੂੰ ਆਪਣੇ ਜੀਵਨਸਾਥੀ 'ਤੇ ਮਾਣ ਹੈ। ਬਹੁਤ-ਬਹੁਤ ਮੁਬਾਰਕਾਂ ਗੁਨੀਤ। ਕੈਨੇਡਾ 'ਚ ਲਿਬਰਲ ਪਾਰਟੀ ਲਈ ਨਾਮੀਨੇਸ਼ਨ ਜਿੱਤਣ 'ਤੇ ਤੁਹਾਨੂੰ ਵਧਾਈ। ਮੈਂ ਤੁਹਾਨੂੰ ਕੈਨੇਡਾ 'ਚ ਮਿਸ਼ਨ ਮੈਟਸਕੀ ਫਰੇਜ਼ਰ ਕੈਨਿਯਨ ਦੀ ਅਗਲੀ ਸੰਸਦ ਮੈਂਬਰ ਵਜੋਂ ਦੇਖਣ ਦੀ ਉਡੀਕ ਕਰ ਰਿਹਾ ਹਾਂ। ਮੈਂ ਹਰ ਮੌਕੇ 'ਤੇ ਤੁਹਾਡੇ ਨਾਲ ਹਾਂ।''

ਪਰਮੀਸ਼ ਵਰਮਾ ਨੇ ਬੀਤੇ ਦਿਨ ਆਪਣੇ ਆਫੀਸ਼ੀਅਲ ਇੰਸਟਾਗ੍ਰਾਮ ਅਕਾਊਂਟ 'ਤੇ ਪੋਸਟ ਪਾ ਕੇ ਗੀਤ ਗਰੇਵਾਲ ਦੀ ਹੌਸਲਾ ਅਫਜਾਈ ਕੀਤੀ ਸੀ। ਉਨ੍ਹਾਂ ਨੇ ਲਿਖਿਆ ਸੀ, ''ਤੁਸੀਂ ਜਾਣਦੇ ਹੋ I’d walk a thousand miles, If I could see you tonight. Joining Geet’s Campaign now Back to Work. Best of Luck।'' ਨਾਲ ਹੀ ਉਨ੍ਹਾਂ ਨੇ ਗੀਤ ਗਰੇਵਾਲ ਨੂੰ ਟੈਗ ਵੀ ਕੀਤਾ ਸੀ।