ਜਨਮਦਿਨ ਵਾਲੇ ਦਿਨ ਘਰ ’ਚ ਛਾਇਆ ਮਾਤਮ, 14 ਸਾਲਾ ਕੁੜੀ ਨੇ ਕੀਤੀ ਖ਼ੁਦਕੁਸ਼ੀ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆ ਰਿਹਾ ਹੈ ਜਿੱਥੇ ਥਾਨਾ ਮਕਸੂਦਾਂ ਦੇ ਅਧੀਨ ਪੈਂਦੇ ਪਿੰਡ ਰੰਧਾਵਾ ਮੰਸਦਾ 'ਚ ਇੱਕ ਲੜਕੀ ਵਲੋਂ ਫ਼ਾਹਾ ਲਗਾ ਖੁਦਕੁਸ਼ੀ ਕਰ ਲਈ ਗਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਲੜਕੀ ਦਾ ਨਾਮ ਮਨਪ੍ਰੀਤ ਉਰਫ ਮੀਰਾ , ਪੁਤਰੀ ਗੁਰਦਿਆਲ ਰਾਮ ਨਿਵਾਸੀ ਪਿੰਡ ਰੰਧਾਵਾ ਮਸੰਦਾ ਦੀ ਦੱਸੀ ਜਾ ਰਹੀ ਹੈ। ਮ੍ਰਿਤਕ ਦੀ ਉਮਰ ਲਗਭਗ 14 ਸਾਲ ਦੱਸੀ ਜਾ ਰਹੀ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਲੜਕੀ ਦਾ ਕੱਲ ਜਨਮ ਦਿਨ ਵੀ ਸੀ । ਇਸ ਘਟਨਾ ਦੀ ਮੌਕੇ ਤੇ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ । ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਫ਼ਿਲਹਾਲ ਖੁਦਕੁਸ਼ੀ ਦੇ ਕਾਰਨ ਦਾ ਪਤਾ ਨਹੀਂ ਚਲੀਆਂ ਹੈ। ਪੁਲਿਸ ਵਲੋਂ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।

More News

NRI Post
..
NRI Post
..
NRI Post
..