ਨਸ਼ੇ ਦੀ ਓਵਰਡੋਜ਼ ਨਾਲ 25 ਸਾਲਾ ਨੌਜਵਾਨ ਦੀ ਹੋਈ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਟਾਲਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਨਸ਼ੇ ਦੀ ਓਵਰਡੋਜ਼ ਕਾਰਨ 25 ਸਾਲਾ ਨੌਜਵਾਨ ਦੀ ਮੌਤ ਹੋ ਗਈ। ਦਸਿਆ ਜਾ ਰਿਹਾ ਪਿੰਡ ਦਾ ਰਹਿਣ ਵਾਲਾ 25 ਸਾਲਾਂ ਨੌਜਵਾਨ ਗੁਰਜੀਤ ਸਿੰਘ ਜੋ ਕਿ ਨਸ਼ੇ ਦਾ ਆਦਿ ਸੀ। ਬੀਤੀ ਦਿਨੀਂ ਉਸ ਨੇ ਨਸ਼ੇ ਦੀ ਓਵਰਡੋਜ਼ ਲੈ ਲਈ, ਜਿਸ ਕਾਰਨ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਸਰਪੰਚ ਜਸਬੀਰ ਸਿੰਘ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਅਪੀਲ ਕੀਤੀ ਕਿ ਨਸ਼ਿਆਂ ਦੀ ਵਿਕਰੀ 'ਤੇ ਜਲਦ ਹੀ ਰੋਕ ਲਗਾਈ ਜਾਵੇ । ਦੱਸ ਦਈਏ ਕਿ ਬੀਤੀ ਦਿਨੀਂ ਸਾਹਨੇਵਾਲ ਦੇ ਇੱਕ ਪਿੰਡ 'ਚ ਇੱਕ ਹੋਰ ਨੌਜਵਾਨ ਦੀ ਚਿੱਟੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਸੀ। ਉਕਤ ਨੌਜਵਾਨ ਪਿੰਡ ਦੇ ਸਰਕਾਰੀ ਸਕੂਲ ਦੇ ਗੇਟ ਸਾਹਮਣੇ ਮ੍ਰਿਤਕ ਹਾਲਤ 'ਚ ਮਿਲਿਆ , ਜਿਸ ਦੇ ਹੱਥ ਵਿੱਚ ਇੰਜੈਕਸ਼ਨ ਲੱਗਾ ਹੋਇਆ ਸੀ।

More News

NRI Post
..
NRI Post
..
NRI Post
..