ਕੈਨੇਡਾ ਤੋਂ ਪਰਤੇ 28 ਸਾਲਾ ਨੌਜਵਾਨ ਦੀ ਤੇਜ਼ ਰਫ਼ਤਾਰ ਗੱਡੀ ਕਾਰਨ ਵਾਪਰਿਆ ਸੜਕ ਹਾਦਸੇ, ਹੋਈ ਮੌਤ

by jagjeetkaur

ਦੇਰ ਰਾਤ ਤੇਜ਼ ਰਫ਼ਤਾਰ ਗੱਡੀ ਇੱਕ ਦਰੱਖਤ ਨਾਲ ਟਕਰਾ ਗਈ। ਇਹ ਹਾਦਸਾ ਮੋਹਾਲੀ ਦੇ ਫੇਸ 11 ਵਿਚ ਵਾਪਰਿਆ। ਹਾਦਸੇ ਵਿੱਚ 28 ਸਾਲਾਂ ਨੌਜਵਾਨ ਦੀ ਸਿਰ ਵਿੱਚ ਸੱਟ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਜੰਟ ਸਿੰਘ (28) ਸਾਲ ਵਾਸੀ ਪਿੰਡ ਕੰਬਾਲੀ ਵਜੋਂ ਹੋਈ ਹੈ । ਨੌਜਵਾਨ ਇੱਕ ਸਾਲ ਪਹਿਲਾਂ ਹੀ ਕੈਨੇਡਾ ਵਾਪਸ ਘਰ ਪਰਤਿਆ ਸੀ।

ਮਿਲੀ ਜਾਣਕਾਰੀ ਮੁਤਾਬਿਕ ਕਾਰ ਦੀ ਤੇਜ਼ ਰਫ਼ਤਾਰ ਹੋਣ ਕਰਕੇ ਉਸਦਾ ਸੰਤੁਲਨ ਵਿਗੜ ਗਿਆ ਜਿਸ ਕਾਰਨ ਗੱਡੀ ਦਰੱਖਤ ਨਾਲ ਟਕਰਾ ਗਈ। ਜਿਸ ਤੋਂ ਬਾਅਦ ਲੋਕਾਂ ਨੇ ਕਾਰ ਚਾਲਕ ਨੂੰ ਬੜੀ ਮੁਸ਼ਕਿਲ ਨਾਲ ਬਾਹਰ ਕੱਢਿਆ ਅਤੇ ਉਸ ਦੇ ਸਿਰ ‘ਤੇ ਜ਼ਿਆਦਾ ਸੱਟ ਲੱਗਣ ਹੋਣ ਕਾਰਨ ਪੁਲਿਸ ਨੂੰ ਸੂਚਨਾ ਦਿੱਤੀ । ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰ ਚਾਲਕ ਨੂੰ ਨੇੜੇ ਦੇ ਹਸਪਤਾਲ ਪਹੁੰਚਾਇਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।