ਬਦਫੈਲੀ ਕਰਨ ਤੋਂ ਬਾਅਦ 4 ਸਾਲਾਂ ਬੱਚੇ ਦਾ ਕੀਤਾ ਕਤਲ, ਹੋਈ ਉਮਰ ਕੈਦ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ ,ਜਿੱਥੇ 4 ਸਾਲਾਂ ਬੱਚੇ ਨਾਲ ਬਦਫੈਲੀ ਕਰਨ ਤੋਂ ਬਾਅਦ ਉਸ ਦਾ ਕਤਲ ਕਰਨ ਵਾਲੇ ਦੋਸ਼ੀ ਨੂੰ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਦੋਸ਼ੀ ਦੀ ਪਛਾਣ ਫੂਲ ਚੰਦ ਦੇ ਰੂਪ ਵਿੱਚ ਹੋਈ ਹੈ । ਇਸ ਤੋਂ ਇਲਾਵਾ ਦੋਸ਼ੀ ਨੂੰ 30 ਸਾਲ ਬਾਅਦ ਪੈਰੋਲ ਵੀ ਮਿਲੇਗੀ। ਦੱਸਿਆ ਜਾ ਰਿਹਾ ਅਦਾਲਤ ਨੇ ਦੋਸ਼ੀ ਤੇ 3 ਲੱਖ ਰੁਪਏ ਦਾ ਜੁਰਮਾਨਾ ਲਗਾਇਆ । ਪੀੜਤ ਬੱਚੇ ਦੇ ਮਾਪਿਆਂ ਨੂੰ 2 ਲੱਖ ਰੁਪਏ ਮੁਆਵਜ਼ੇ ਦੇਣ ਦੇ ਵੀ ਹੁਕਮ ਜਾਰੀ ਕੀਤੇ ਗਏ ਹਨ । ਦੋਸ਼ੀ ਫੂਲ ਚੰਦ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਹੈ।

ਮ੍ਰਿਤਕ ਬੱਚੇ ਦਾ ਪਿਤਾ ਸਿਲਾਈ ਮਸ਼ੀਨ ਦੀ ਫੈਕਟਰੀ 'ਚ ਕੰਮ ਕਰਦਾ ਹੈ। ਬੱਚੇ ਦੇ ਪਿਤਾ ਨੇ ਪੁਲਿਸ ਨੂੰ ਸ਼ਿਕਾਇਤ 'ਚ ਕਿਹਾ ਸੀ ਕਿ ਫੂਲ ਸਿੰਘ ਉਸ ਦੇ ਨਾਲ ਕਿਰਾਏ ਦੇ ਕਮਰੇ 'ਚ ਰਹਿ ਰਿਹਾ ਸੀ । ਪਿਛਲੇ ਦਿਨੀਂ ਉਹ ਉਸ ਦੇ ਮੁੰਡੇ ਨੂੰ ਆਪਣੇ ਨਾਲ ਕਮਰੇ 'ਚ ਲੈ ਗਿਆ, ਜਦੋ ਬੱਚਾ ਘਰ 'ਚ ਨਜ਼ਰ ਨਹੀਂ ਆਇਆ ਤਾਂ ਉਨ੍ਹਾਂ ਨੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ । ਦੋਸ਼ੀ ਕਮਰੇ ਨੂੰ ਤਾਲਾ ਲਗਾ ਕੇ ਫਰਾਰ ਹੋ ਗਿਆ ਸੀ, ਜਦੋ ਦੋਸ਼ੀ ਦੇ ਕਮਰੇ ਦਾ ਦਰਵਾਜ਼ਾ ਖੋਲ੍ਹ ਦੇਖਿਆ ਗਿਆ ਤਾਂ ਅੰਦਰ ਬੱਚੇ ਦੀ ਲਾਸ਼ ਪਈ ਹੋਈ ਸੀ । ਸੂਚਨਾ ਮਿਲਦੇ ਹੀ ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਦੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਸੀ ।