ਬਠਿੰਡਾ ‘ਚ ਕਰਜ਼ੇ ਤੋਂ ਪ੍ਰੇਸ਼ਾਨ 40 ਸਾਲਾਂ ਕਿਸਾਨ ਨੇ ਕੀਤੀ ਖੁਦਕੁਸ਼ੀ

by jagjeetkaur

ਬਠਿੰਡਾ ਦੀ ਤਲਵੰਡੀ ਸਾਬੋ ਸਬ-ਡਵੀਜ਼ਨ ਦੇ ਪਿੰਡ ਲੇਲੇਵਾਲਾ ਦੇ ਨੌਜਵਾਨ ਕਿਸਾਨ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਕਿਸਾਨ ਦੀ ਪਛਾਣ 40 ਬਲਜੀਤ ਸਿੰਘ ਵਜੋਂ ਹੋਈ ਹੈ। ਮ੍ਰਿਤਕ ਕਿਸਾਨ 8 ਲੱਖ ਰੁਪਏ ਦੇ ਕਰਜ਼ੇ ਕਾਰਨ ਕਾਫ਼ੀ ਪ੍ਰੇਸ਼ਾਨ ਰਹਿੰਦਾ ਸੀ।

ਪੰਜ ਏਕੜ ਜ਼ਮੀਨ ਦੇ ਬਲਜੀਤ ਸਿੰਘ ਸਿਰ ਕਰੀਬ ਅੱਠ ਲੱਖ ਰੁਪਏ ਦਾ ਕਰਜ਼ਾ ਸੀ, ਜਿਸ ਕਾਰਨ ਉਹ ਅਕਸਰ ਪ੍ਰੇਸ਼ਾਨ ਰਹਿੰਦਾ ਸੀ। ਇਸੇ ਕਾਰਨ ਉਸ ਨੇ ਰਾਤ ਨੂੰ ਘਰ ਵਿੱਚ ਹੀ ਫਾਹਾ ਲੈ ਲਿਆ। ਮ੍ਰਿਤਕ ਕਿਸਾਨ ਆਪਣੇ ਪਿੱਛੇ ਮਾਤਾ-ਪਿਤਾ ਅਤੇ ਪਤਨੀ, ਇੱਕ ਪੁੱਤਰ ਅਤੇ ਇੱਕ ਧੀ ਛੱਡ ਗਿਆ ਹੈ।

ਜਾਣਕਾਰੀ ਅਨੁਸਾਰ ਪੋਸਟਮਾਰਟਮ ਅਤੇ ਪੁਲਿਸ ਕਾਰਵਾਈ ਤੋਂ ਬਾਅਦ ਸ਼ਾਮ ਨੂੰ ਮ੍ਰਿਤਕ ਕਿਸਾਨ ਦਾ ਸਸਕਾਰ ਕਰ ਦਿੱਤਾ ਗਿਆ।ਓਧਰ,ਘਟਨਾ ਦੀ ਜਾਣਕਾਰੀ ਮਿਲਦੇ ਹੀ ਕਿਸਾਨ ਆਗੂਆਂ ਨੇ ਮੰਗ ਕੀਤੀ ਹੈ ਕਿ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਆਰਥਿਕ ਸਹਾਇਤਾ ਦਿੱਤੀ ਜਾਵੇ।

More News

NRI Post
..
NRI Post
..
NRI Post
..