ਏ. ਜੀ ਅਨਮੋਲ ਰਤਨ ਸਿੱਧੂ ਨੇ ਦਿੱਤਾ ਅਸਤੀਫ਼ਾ…

by jaskamal

ਨਿਊਜ਼ ਡੈਸਕ )ਰਿੰਪੀ ਸ਼ਰਮਾ) : ਪੰਜਾਬ ਏ. ਜੀ ਅਨਮੋਲ ਰਤਨ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ। ਅਨਮੋਲ ਰਤਨ ਨੇ ਅਸਤੀਫ਼ਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਦਿੱਤਾ ਹੈ। ਸਿੱਧੂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਏ. ਜੀ ਦੇ ਅਹੁਦੇ ਤੇ ਨਿਯੁਕਤ ਕੀਤਾ ਸੀ। ਅਨਮੋਲ ਰਤਨ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਨਿੱਜੀ ਕਾਰਨਾਂ ਕਰਕੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ।

ਉਨ੍ਹਾਂ ਨੇ ਕਿਹਾ ਕਿ ਕਈ ਵਾਰ ਨਿੱਜੀ ਕੰਮ ਆ ਜਾਂਦੇ ਹਨ। ਜਾਣਕਾਰੀ ਅਨੁਸਾਰ ਅਨਮੋਲ ਰਤਨ ਸਿੱਧੂ ਨੇ 19 ਜੁਲਾਈ ਨੂੰ ਅਸਤੀਫ਼ਾ ਦਿੱਤਾ ਸੀ। ਉਨ੍ਹਾਂ ਨੇ ਕਿਹਾ ਅਸਤੀਫ਼ੇ ਪਿੱਛੇ ਕੋਈ ਵੱਡਾ ਕਾਰਨ ਨਹੀਂ ਹੈ।

More News

NRI Post
..
NRI Post
..
NRI Post
..