ਪਿੰਡ ਮਹਿਲ ਖੁਰਦ ਨੇੜੇ ਵਾਪਿਆ ਵੱਡਾ ਹਾਦਸਾ, ਸਵਾਰੀਆਂ ਨਾਲ ਭਰੀ ਬੱਸ ਪਲਟੀ

by nripost

ਮਹਿਲਾ ਕਲਾਂ (ਨੇਹਾ): ਇਥੇ ਪਿੰਡ ਮਹਿਲ ਖੁਰਦ ਵਿਚ ਸਵਾਰੀਆਂ ਨਾਲ ਭਰੀ ਪ੍ਰਾਈਵੇਟ ਬੱਸ ਖੇਤਾਂ ਵਿੱਚ ਪਲਟ ਗਈ। ਹਾਦਸੇ ਵਿੱਚ ਕਰੀਬ 15 ਸਵਾਰੀਆਂ ਜ਼ਖ਼ਮੀ ਹੋ ਗਈਆਂ, ਜਿਨ੍ਹਾਂ ਵਿੱਚੋਂ ਨਰਸਿੰਗ ਕਾਲਜ ਅਤੇ ਸਕੂਲ ਦੀਆਂ ਵਿਦਿਆਰਥਣਾਂ ਦੀ ਗਿਣਤੀ ਜ਼ਿਆਦਾ ਦੱਸੀ ਜਾ ਰਹੀ ਹੈ। ਜ਼ਖਮੀਆਂ ਨੂੰ ਮਹਿਲ ਕਲਾਂ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਇਨ੍ਹਾਂ ਵਿੱਚੋਂ ਦੋ ਦੀ ਹਾਲਤ ਗੰਭੀਰ ਹੋਣ ਕਰਕੇ ਬਰਨਾਲਾ ਰੈਫਰ ਕਰ ਦਿੱਤਾ ਗਿਆ ਹੈ।

ਹਾਦਸੇ ਦਾ ਕਾਰਨ ਧੁੰਦ ਤੇ ਓਵਰਟੇਕ ਕਰਦੇ ਸਮੇਂ ਲੁੱਕ ਦੇ ਭਰੇ ਟਿੱਪਰ ਸਮੇਤ ਬੱਸ ਡਰਾਈਵਰ ਦੀ ਲਾਪਰਵਾਹੀ ਦੱਸਿਆ ਜਾ ਰਿਹਾ ਹੈ। ਉਂਝ ਜਾਂਚ ਤੋਂ ਬਾਅਦ ਹੀ ਹਾਦਸੇ ਦਾ ਅਸਲ ਕਾਰਨ ਪਤਾ ਲੱਗੇਗਾ। ਸਰਕਾਰੀ ਹਸਪਤਾਲ ਮਹਿਲ ਕਲਾਂ ਦੀ ਡਾਕਟਰ ਗੁਰਤੇਜਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਕੋਲ 14 ਦੇ ਕਰੀਬ ਜ਼ਖਮੀ ਪਹੁੰਚੇ ਹਨ, ਜਿਨਾਂ ਵਿੱਚੋਂ ਦੋ ਨੂੰ ਅੱਗੇ ਰੈਫਰ ਕਰ ਦਿੱਤਾ ਗਿਆ ਹੈ। ਬਾਕੀ ਜ਼ਖ਼ਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ।

More News

NRI Post
..
NRI Post
..
NRI Post
..