ਮੈਡੀਕਲ ਲਈ ਲਿਆਂਦੇ ਕੈਦੀ ਦਾ ਵੱਡਾ ਕਾਰਾ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਪੂਰਥਲਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਮੈਡੀਕਲ ਕਰਵਾਉਣ ਲਈ ਲਿਆਂਦਾ ਕੈਦੀ ਪੁਲਿਸ ਹਿਰਾਸਤ 'ਚੋ ਫਰਾਰ ਹੋ ਗਿਆ। ਦੱਸਿਆ ਜਾ ਰਿਹਾ 3 ਦਿਨ ਪਹਿਲਾਂ ਲੱਖਾਂ ਦੀ ਨਕਦੀ ਚੋਰੀ ਕਰਨ ਵਾਲੇ ਦੋਸ਼ੀਆਂ ਨੂੰ ਫੜਨ 'ਤੇ ਜਿੱਥੇ ਸਾਰੇ ਲੋਕ ਪੁਲਿਸ ਦੀ ਪਿੱਠ ਥਾਪੜ ਰਹੇ ਹਨ, ਉੱਥੇ ਹੀ ਅਗਲੇ ਦਿਨ ਪੁਲਿਸ ਹਿਰਾਸਤ 'ਚੋ ਇੱਕ ਚੋਰ ਕੰਧ ਟੱਪ ਕੇ ਫਰਾਰ ਹੋ ਗਿਆ। ਇਸ ਤੋਂ ਬਾਅਦ ਪੁਲਿਸ ਨੂੰ ਭਾਜੜਾਂ ਪੈ ਗਈਆਂ, ਜਦਕਿ ਸਦਰ ਥਾਣੇ ਦੀ ਲਾਪ੍ਰਵਾਹੀ ਸਾਹਮਣੇ ਆਈ ਹੈ।

ਹਾਲਾਂਕਿ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਦੋਸ਼ੀ ਨੂੰ 15 ਮਿੰਟਾ ਵਿੱਚ ਕਾਬੂ ਕਰ ਲਿਆ ਜਾਵੇਗਾ। ਜਾਣਕਾਰੀ ਅਨੁਸਾਰ ਦੋਸ਼ੀ ਨੂੰ ਅਦਾਲਤ 'ਚ ਪੇਸ਼ ਕਰਨ ਤੋਂ ਪਹਿਲਾਂ ਪੁਲਿਸ ਮੈਡੀਕਲ ਕਰਵਾਉਣ ਲਈ ਹਸਪਤਾਲ ਲਿਆਏ ਸੀ। ਮੈਡੀਕਲ ਕਰਵਾਉਣ ਤੋਂ ਬਾਅਦ ਜੋਧਾ ਸਿੰਘ ਪੁਲਿਸ ਨੂੰ ਚਕਮਾ ਦੇ ਕੇ ਕੰਧ ਟੱਪ ਮੌਕੇ ਤੋਂ ਫਰਾਰ ਹੋ ਗਿਆ । ਪੁਲਿਸ ਅਧਿਕਾਰੀ ਸੋਨਮਦੀਪ ਨੇ ਪੁਸ਼ਟੀ ਕੀਤੀ ਹੈ ਕਿ ਦੋਸ਼ੀ ਦਾ ਪਿੱਛਾ ਕਰਨ ਤੋਂ ਬਾਅਦ ਉਸ ਨੂੰ ਇਲਾਕੇ ਮੁਹੱਬਤ ਨਗਰ ਤੋਂ ਕਾਬੂ ਕਰ ਲਿਆ ਗਿਆ ਹੈ ।

More News

NRI Post
..
NRI Post
..
NRI Post
..