ਪੰਜਾਬ ਕੈਬਨਿਟ ‘ਚ ਵੱਡਾ ਫੇਰਬਦਲ ! ਮੀਤ ਹੇਅਰ ਕੋਲੋਂ ਖੁੱਸਿਆ ਮਾਈਨਿੰਗ ਵਿਭਾਗ, ਜੌੜਾਮਾਜਰਾ ਦਾ ਵਧਿਆ ਕੱਦ

by jaskamal

ਪੱਤਰ ਪ੍ਰੇਰਕ : ਸਰਕਾਰ ਵੱਲੋਂ ਪੰਜਾਬ ਕੈਬਨਿਟ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਕੋਲ ਕਈ ਵਿਭਾਗ ਵਾਪਸ ਲਏ ਗਏ ਹਨ। ਉਨ੍ਹਾਂ ਕੋਲ ਸਿਰਫ ਇੱਕ ਵਿਭਾਗ ਖੇਡ ਵਿਭਾਗ ਹੀ ਰਹਿ ਗਿਆ ਹੈ। ਉਥੇ ਹੀ ਦੂਜੇ ਪਾਸੇ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਦਾ ਸਿਆਸੀ ਕੱਦ ਵੱਧ ਗਿਆ ਹੈ। ਜੋੜਾਮਾਜਰਾ ਨੂੰ ਮਾਈਨਿੰਗ ਵਿਭਾਗ ਦਿੱਤਾ ਗਿਆ ਹੈ। ਚੇਤਨ ਸਿੰਘ ਜੋੜਾਮਾਜਰਾ ਕੋਲ 7 ਵਿਭਾਗ ਹੋ ਗਏ ਹਨ।

ਹੁਣ ਮੀਤ ਹੇਅਰ ਖੇਡ ਐਂਡ ਯੂਥ ਸਰਵਿਸ ਵਿਭਾਗ ਹੀ ਰਹਿ ਗਿਆ ਹੈ। ਇਸੇ ਤਰ੍ਹਾਂ ਚੇਤਨ ਸਿੰਘ ਜੋੜਾਮਾਜਰਾ ਕੋਲ ਡਿਫੈਂਸ ਸਰਵਿਸ ਵੈਲਫੇਅਰ, ਸੁਤੰਤਰਤਾ ਸੈਨਾਨੀ, ਹੋਰਟੀਕਲਚਰ ਵਿਭਾਗ, ਮਾਈਨਿੰਗ ਵਿਭਾਗ,ਸੂਚਨਾ ਅਤੇ ਪਬਲਿਕ ਰਿਲੇਸ਼ਨ ਵਿਭਾਗ, ਵਾਟਰ ਰਿਸੋਰਸਿਸ ਵਿਭਾਗ, ਕਨਵਰਸ਼ਨ ਆਫ ਲੈਂਡ ਐਂਡ ਵਾਟਰ ਵਿਭਾਗ ਦੇ ਦਿੱਤਾ ਹੈ। ਇਸੇ ਤਰ੍ਹਾਂ ਤਰ੍ਹਾਂ ਸੀਐਮ ਭਗਵੰਤ ਸਿੰਘ ਮਾਨ ਕੋਲ ਹੁਣ 11 ਵਿਭਾਗ ਹਨ। ਦੱਸ ਦਈਏ ਕਿ ਪਹਿਲਾਂ ਗੁਰਮੀਤ ਮੀਤ ਹੇਅਰ ਕੋਲ ਸਾਇੰਸ ਤਕਨਾਲੌਜੀ ਅਤੇ ਵਾਤਾਵਰਣ ਵਿਭਾਗ ਸੀ, ਜੋ ਹੁਣ ਸੀਐਮ ਮਾਨ ਕੋਲ ਚਲਾ ਗਿਆ ਹੈ।

ਨਵੇਂ ਵਿਭਾਗਾਂ ਦੀ ਗੱਲ ਕਰੀਏ ਤਾਂ ਸੀ.ਐਮ.ਭਗਵੰਤ ਮਾਨ ਦੇ ਕੋਲ ਵਿਭਾਗ ਆਮ ਪ੍ਰਸ਼ਾਸਨ, ਗ੍ਰਹਿ ਵਿਭਾਗ, ਚੌਕਸੀ, ਸਹਿਯੋਗ, ਉਦਯੋਗ ਅਤੇ ਵਣਜ ਜੇਲ, ਕਾਨੂੰਨੀ ਮਾਮਲੇ, ਸਿਵਲ ਹਵਾਬਾਜ਼ੀ, ਹਾਊਸਿੰਗ ਅਤੇ ਸ਼ਹਿਰੀ ਵਿਕਾਸ, ਵਿਗਿਆਨ ਤਕਨਾਲੋਜੀ ਅਤੇ ਵਾਤਾਵਰਣ, ਕਰਮਚਾਰੀ ਹਨ। ਇਸੇ ਤਰ੍ਹਾਂ ਅਮਨ ਅਰੋੜਾ ਕੋਲ ਨਵੇਂ ਊਰਜਾ ਸਰੋਤ, ਪ੍ਰਿੰਟਿੰਗ ਅਤੇ ਸਟੇਸ਼ਨਰੀ, ਸ਼ਿਕਾਇਤ ਸੁਧਾਰ, ਰੁਜ਼ਗਾਰ ਵਿਭਾਗ ਹੈ। ਜਦੋਂਕਿ ਗੁਰਮੀਤ ਸਿੰਘ ਮੀਤ ਹੇਅਰ ਕੋਲ ਖੇਡਾਂ ਅਤੇ ਯੁਵਾ ਮਾਮਲੇ ਵਿਭਾਗ ਰਹਿ ਗਿਆ ਹੈ। ਇਸੇ ਤਰ੍ਹਾਂ ਲਾਲਜੀਤ ਭੁੱਲਰ ਕੋਲ ਆਵਾਜਾਈ, ਪਸ਼ੂ ਪਾਲਣ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਤੇ ਚੇਤਨ ਸਿੰਘ ਜੋੜਾਮਾਜਰਾ ਕੋਲ ਰੱਖਿਆ ਸੇਵਾ ਭਲਾਈ, ਆਜ਼ਾਦੀ ਘੁਲਾਟੀਏ, ਬਾਗਬਾਨੀ, ਸੂਚਨਾ ਅਤੇ ਲੋਕ ਸੰਪਰਕ, ਖਾਣਾਂ ਅਤੇ ਭੂ-ਵਿਗਿਆਨ, ਪਾਣੀ ਦੇ ਸਰੋਤ, ਜ਼ਮੀਨ ਅਤੇ ਪਾਣੀ ਦੀ ਸੰਭਾਲ ਵਿਭਾਗ ਹੋਣਗੇ। ਦੂਜੇ ਪਾਸੇ ਅਨਮੋਲ ਗਗਨ ਮਾਨ ਕੋਲ ਸੈਰ ਸਪਾਟਾ ਅਤੇ ਸੱਭਿਆਚਾਰ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਪਰਾਹੁਣਚਾਰੀ ਵਿਭਾਗ ਰੱਖੇ ਗਏ ਹਨ। ਜਦੋਂ ਕਿ ਹਰਪਾਲ ਸਿੰਘ ਚੀਮਾ ਕੋਲ ਵਿੱਤ, ਯੋਜਨਾ, ਆਬਕਾਰੀ ਅਤੇ ਟੈਕਸ ਹਨ।