ਹੋਲਾ -ਮਹੱਲਾ ਮੌਕੇ ਹੁੱਲੜਬਾਜ਼ੀ ਕਰਨ ਵਾਲਿਆਂ ਲਈ ਨਿਹੰਗ ਸਿੰਘ ਜਥੇਬੰਦੀਆਂ ਦਾ ਵੱਡਾ ਫੈਸਲਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ): ਪਿਛਲੀ ਦਿਨੀਂ ਸ੍ਰੀ ਅੰਦਰਪੁਰ ਸਾਹਿਬ ਵਿਖੇ ਹੋਲਾ ਮਹੱਲਾ ਦੌਰਾਨ ਹੁੱਲੜਬਾਜ਼ੀ ਕਰਨ ਵਾਲਿਆਂ ਨੂੰ ਰੋਕਣ ਤੇ ਸਿੱਖ ਨੌਜਵਾਨ ਪ੍ਰਦੀਪ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ। ਇਸ ਮੰਦਭਾਗੀ ਘਟਨਾ ਤੋਂ ਬਾਅਦ ਹੁਣ ਨਿਹੰਗ ਸਿੰਘ ਜਥੇਬੰਦੀਆਂ ਨੇ ਵੱਡਾ ਫੈਸਲਾ ਲਿਆ ਹੈ ।ਪੀੜਤ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੇ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਮੰਗ ਕੀਤੀ ਕਿ ਪ੍ਰਦੀਪ ਸਿੰਘ ਦੇ ਪਰਿਵਾਰ ਨੂੰ ਸਨਮਾਨਿਤ ਕਰਕੇ ਸ਼ਹੀਦ ਦਾ ਦਰਜਾ ਦਿੱਤਾ ਜਾਵੇ ।

ਦਸਮੇਸ਼ ਤਰਨਾ ਦਲ ਦੇ ਪ੍ਰਧਾਨ ਜਥੇਦਾਰ ਬਾਬਾ ਮੇਜਰ ਸਿੰਘ ਤੇ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖ਼ਾਲਸਾ ਦੇ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮੀਟਿੰਗ 'ਚ ਇਸ ਗੱਲ ਦੀ ਜਾਣਕਾਰੀ ਦਿੱਤੀ।ਭਾਈ ਵਿਰਸਾ ਖਾਲਸਾ ਨੇ ਕਿਹਾ ਜਥੇਦਾਰ ਬਾਬਾ ਮੇਜਰ ਸਿੰਘ ਨੇ ਕਤਲ ਦੀ ਨਿੰਦਾ ਕਰਦੇ ਪ੍ਰਦੀਪ ਸਿੰਘ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਹੋਲਾ -ਮਹੱਲਾ ਦੌਰਾਨ ਹੁੱਲੜਬਾਜ਼ੀ ਕਰਨ ਵਾਲਿਆਂ ਨੂੰ ਰੋਕਣ ਲਈ ਇੱਕ ਨਿਹੰਗ ਸਿੰਘ ਸਪੈਸ਼ਲ ਟਾਸ੍ਕ ਫੋਰਸ ਤਿਆਰ ਕੀਤੀ ਜਾਵੇਗੀ, ਜੋ ਸਰਕਾਰ ਵਲੋਂ ਮਾਨਤਾ ਪ੍ਰਾਪਤ ਹੋਵੇਗੀ। ਜ਼ਿਕਰਯੋਗ ਹੈ ਕਿ ਹੋਲਾ ਮਹੱਲਾ ਮੌਕੇ ਪਿਛਲੇ ਦਿਨੀਂ ਅਨੰਦਪੁਰ ਸਾਹਿਬ ਵਿਖੇ ਕੁਝ ਨੌਜਵਾਨ ਹੁੱਲੜਬਾਜ਼ੀ ਕਰ ਰਹੇ ਸੀ। ਇਸ ਦੌਰਾਨ ਕੈਨੇਡਾ ਦੇ ਰਹਿਣ ਵਾਲੇ ਸਿੱਖ ਨੌਜਵਾਨ ਪ੍ਰਦੀਪ ਸਿੰਘ ਨੇ ਜਦੋ ਉਨ੍ਹਾਂ ਨੂੰ ਰੋਕਿਆ ਤਾਂ ਅਣਪਛਾਤੇ ਨੌਜਵਾਨਾਂ ਨੇ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ।