ਨਿਹੰਗ ਸਿੰਘ ਕਤਲ ਮਾਮਲੇ ‘ਚ ਵੱਡਾ ਖ਼ੁਲਾਸਾ,. ਜਾਣੋ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ): ਲੁਧਿਆਣਾ ਵਿਖੇ ਬੀਤੀ ਦਿਨੀਂ ਨਿਹੰਗ ਸਿੰਘ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ 'ਚ ਕਈ ਵੱਡੇ ਖ਼ੁਲਾਸੇ ਹੋਏ ਹਨ। ਪੁਲਿਸ ਨੇ ਇਸ ਮਾਮਲੇ ਵਿੱਚ 2 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਪ੍ਰਿੰਸ ਤੇ ਅੰਕਿਤ ਦੇ ਰੂਪ 'ਚ ਹੋਈ ਹੈ। ਦੋਸ਼ੀਆਂ ਦੇ ਕਬਜ਼ੇ ਵਿੱਚੋ ਕਤਲ 'ਚ ਵਰਤੇ ਤੇਜ਼ਧਾਰ ਹਥਿਆਰ ਵੀ ਬਰਾਮਦ ਹੋਏ ਹਨ ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਦੇਰ ਰਾਤ ਜਦੋ ਉਹ ਆਪਣੀ ਧੀ ਦੀ ਦਵਾਈ ਲੈਣ ਗਿਆ ਸੀ ਤਾਂ ਉਸ ਨੂੰ ਕਾਲ ਆਈ ਸੀ ਕਿ ਉਸ ਦੇ ਪੁੱਤ 'ਤੇ ਕਿਸੇ ਨੇ ਹਮਲਾ ਕਰ ਦਿੱਤਾ ਹੈ ,ਜਦੋ ਮੌਕੇ 'ਤੇ ਪਹੁੰਚ ਕੇ ਦੇਖਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਇਸ ਤੋਂ ਬਾਅਦ ਜਦੋ ਪੁਲਿਸ ਟੀਮ ਨੇ ਮਾਮਲੇ ਦੀ ਜਾਂਚ ਕਰਦੇ ਹੋਏ CCTV ਕੈਮਰੇ ਦੀ ਚੈਂਕ ਕੀਤੀ ਤਾਂ ਉਸ 'ਚ ਦੇਖਿਆ ਗਿਆ ਕਿ ਦੋਸ਼ੀ ਆਉਂਦੇ ਹੋਏ ਨਜ਼ਰ ਆ ਰਹੇ ਸਨ।

ਫਿਰ ਪੁਲਿਸ ਨੇ ਦੋਸ਼ੀ ਪ੍ਰਿੰਸ ਤੇ ਅੰਕਿਤ ਨੂੰ ਗ੍ਰਿਫ਼ਤਾਰ ਕਰ ਲਿਆ। ਦੋਸ਼ੀਆਂ ਕੋਲੋਂ ਪੁੱਛਗਿੱਛ 'ਚ ਸਾਹਮਣੇ ਆਇਆ ਕਿ ਦੋਸ਼ੀ ਪ੍ਰਿੰਸ ਮ੍ਰਿਤਕ ਬਲਦੇਵ ਦੀ ਭੈਣ 'ਤੇ ਗਲਤ ਨਜ਼ਰ ਰੱਖਦਾ ਸੀ ,ਜਦੋ ਬਲਦੇਵ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਸ ਨੇ ਪ੍ਰਿੰਸ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਸੀ। ਇਸ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਲੜਾਈ ਹੋਈ ਸੀ। ਇਸ ਗੱਲ ਦੀ ਰੰਜਿਸ਼ ਕਾਰਨ ਪ੍ਰਿੰਸ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ । ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।