ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ: ਇੰਟਰਨੈਸ਼ਨਲ ਨੰਬਰ ਤੋਂ ਫਿਰੌਤੀ ਮੰਗ ਵਾਲੇ 2 ਦੋਸ਼ੀ ਗ੍ਰਿਫ਼ਤਾਰ…

by Rimpi Sharma

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਲਗਾਤਾਰ ਫਿਰੌਤੀ ਦੀਆਂ ਘਟਨਾਵਾਂ ਵਾਪਰ ਰਿਹਾ ਹਨ। ਜੇਕਰ ਕੋਈ ਵਿਅਕਤੀ ਫਿਰੌਤੀ ਦੇਣ ਤੋਂ ਮਨ੍ਹਾਂ ਕਰ ਦਿੰਦਾ ਹੈ ਤਾਂ ਉਸ ਦਾ ਕਤਲ ਕਰ ਦਿੱਤਾ ਜਾਂਦਾ ਹੈ। ਇਨ੍ਹਾਂ ਮਾਮਲਿਆਂ ਨੂੰ ਦੇਖਦੇ ਹੋਏ ਪੁਲਿਸ ਵਲੋਂ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਲੁਧਿਆਣਾ ਪੁਲਿਸ ਨੇ ਫਿਰੌਤੀ ਮੰਗਣ ਵਾਲੇ 2 ਦੋਸ਼ੀਆਂ ਨੂੰ ਜਾਲ ਵਿਛਾ ਕੇ ਗ੍ਰਿਫ਼ਤਾਰ ਕੀਤਾ ਹੈ । ਜਾਣਕਾਰੀ ਅਨੁਸਾਰ ਪੁਲਿਸ ਨੂੰ ਸ਼ਿਕਾਇਤ ਮਿਲੀ ਸੀ ਕਿ ਉਸ ਨੂੰ ਇੰਟ੍ਰਨੈਸ਼ਨਲ ਨੰਬਰ ਤੋਂ ਫੋਨ ਕਰਕੇ ਦੋਸ਼ੀ ਗੈਂਗਸਟਰ ਦਸ ਕੇ ਫਿਰੌਤੀ ਮੰਗ ਰਹੇ ਸਨ ਤੇ ਫਿਰੌਤੀ ਨਾਲ ਦੇਣ 'ਤੇ ਜਾਨੋ ਮਾਰਨ ਦੀ ਧਮਕੀ ਦੇ ਰਹੇ ਸੀ।

ਸ਼ਿਕਾਇਤਕਰਤਾ ਨੇ ਕਿਹਾ ਕਿ ਦੋਸ਼ੀ ਕਹਿ ਰਹੇ ਹੈ ਕਿ ਉਸ ਦੇ ਸਰੀਰ 'ਚ ਪਿੱਤਲ ਭਰ ਦੇਣਗੇ। ਜਿਸ ਤੋਂ ਬਾਅਦ ਪੀੜਤ ਨੇ ਪੁਲਿਸ ਨੂੰ ਇਸ ਮਾਮਲੇ ਦੀ ਸੂਚਨਾ ਦਿੱਤੀ। ਪੁਲਿਸ ਕਮਿਸ਼ਨਰ ਨੇ ਮੌਕੇ 'ਤੇ ਜਾ ਕੇ ਦੋਵੇ ਦੋਸ਼ੀਆਂ ਨੂੰ ਕਾਬੂ ਕੀਤਾ । ਪੀੜਤ ਸੁਨੀਲ ਕੁਮਾਰ ਨੇ ਸ਼ਿਕਾਇਤ 'ਚ ਕਿਹਾ ਕਿ ਉਸ ਨੂੰ ਇੰਟਰਨੈਸ਼ਨਲ ਨੰਬਰ 'ਤੇ ਫੋਨ ਕਰਕੇ 5 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ ਤੇ ਲਗਾਤਾਰ ਉਸ ਨੂੰ ਤੰਗ ਕੀਤਾ ਜਾ ਰਹੀ ਸੀ । ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।