ਸਕੂਲ ‘ਚ 2 ਵਿਦਿਆਰਥੀਆਂ ਵਿਚਾਲੇ ਹੋਈ ਖੂਨੀ ਝੜਪ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਟਿਆਲਾ ਦੇ ਤ੍ਰਿਪਤੀ ਇਲਾਕੇ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ ,ਜਿੱਥੇ ਇੱਕ ਸਕੂਲ 'ਚ ਵਿਦਿਆਰਥੀਆਂ ਵਿਚਾਲੇ ਖੂਨੀ ਝੜਪ ਹੋ ਗਈ। ਦੱਸਿਆ ਜਾ ਰਿਹਾ ਇੱਕ ਵਿਦਿਆਰਥੀ ਨੇ ਦੂਜੇ ਵਿਦਿਆਰਥੀ ਤੇ ਰਾਡ ਨਾਲ ਹਮਲਾ ਕਰ ਦਿੱਤਾ। ਜਿਸ ਕਾਰਨ ਵਿਦਿਆਰਥੀ ਗੰਭੀਰ ਜਖ਼ਮੀ ਹੋ ਗਿਆ, ਉਸ ਨੇ 3 ਦੰਦ ਟੁੱਟ ਗਏ ਤੇ ਕਈ ਟਾਂਕੇ ਲੱਗੇ ਹਨ। ਜਾਣਕਾਰੀ ਅਨੁਸਾਰ ਇੱਕ ਸਕੂਲ ਦੇ 9ਵੀਂ ਜਮਾਤ ਦੇ 1 ਵਿਦਿਆਰਥੀ ਵਲੋਂ ਆਪਣੇ ਸਹਿਪਾਠੀ 'ਤੇ ਕਲਾਸ ਅੰਦਰ ਹੀ ਰਾਡ ਨਾਲ ਹਮਲਾ ਕਰ ਦਿੱਤਾ ਗਿਆ, ਉੱਥੇ ਹੀ ਸਵਾਲ ਇਹ ਖੜ੍ਹੇ ਹੋ ਰਹੇ ਹਨ ਕਿ ਵਿਦਿਆਰਥੀ ਜਮਾਤ 'ਚ ਰਾਡ ਕਿਵੇਂ ਲੈ ਕੇ ਗਿਆ? ਇਹ ਘਟਨਾ ਅਧਿਆਪਕ ਦੀ ਮੌਜੂਦਗੀ 'ਚ ਹੋਈ ਹੈ। ਪੀੜਤ ਵਿਦਿਆਰਥੀ ਦੇ ਪਰਿਵਾਰਿਕ ਮੈਬਰਾਂ ਨੇ ਕਿਹਾ ਕਿ ਉਨ੍ਹਾਂ ਨੇ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਵੀ ਦਰਜ਼ ਕਾਰਵਾਈ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।