ਪੱਤਰ ਪ੍ਰੇਰਕ : ਪੰਜਾਬ ਵਿੱਚ ਭਾਜਪਾ ਨੂੰ ਇੱਕ ਵਾਰ ਫਿਰ ਵੱਡਾ ਝਟਕਾ ਲੱਗਾ ਹੈ। ਇਹ ਦਿੱਗਜ ਆਗੂ ਭਾਜਪਾ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਿਆ ਹੈ। ਖ਼ਬਰਾਂ ਅਨੁਸਾਰ ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਦੀ ਕਾਂਗਰਸ ਵਿੱਚ ਵਾਪਸੀ ਹੋ ਗਈ ਹੈ। ਉਹ ਭਾਜਪਾ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਰਹੇ ਅਜਾਇਬ ਸਿੰਘ ਭੱਟੀ ਵੀ ਉਨ੍ਹਾਂ ਦੇ ਨਾਲ ਹੀ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ।
ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਰਾਜਾ ਵੜਿੰਗ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਦੌਰਾਨ ਉਨ੍ਹਾਂ ਦੀ ਬੇਟੀ ਜੀਵਨ ਜੋਤ ਕੌਰ ਵੀ ਪਾਰਟੀ ਵਿੱਚ ਵਾਪਸ ਆ ਗਈ ਹੈ। ਦੱਸ ਦੇਈਏ ਕਿ ਅਜਾਇਬ ਸਿੰਘ ਭੱਟੀ ਕਾਂਗਰਸ ਪਾਰਟੀ ਵੱਲੋਂ 2017 ਤੋਂ 2022 ਤੱਕ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਰਹਿ ਚੁੱਕੇ ਹਨ।


