ਸ਼ੁੱਕਰਵਾਰ ਦੀ ਨਮਾਜ਼ ਦੌਰਾਨ ਮਸਜਿਦ ‘ਚ ਬੰਬ ਧਮਾਕਾ, 30 ਲੋਕਾਂ ਦੀ ਮੌਤ, ਕਈ ਜ਼ਖਮੀ

by jaskamal

ਨਿਊਜ਼ ਡੈਸਕ : ਪਾਕਿਸਤਾਨ ਦੇ ਪੇਸ਼ਾਵਰ 'ਚ ਵੱਡਾ ਅੱਤਵਾਦੀ ਹਮਲਾ ਹੋਇਆ ਹੈ, ਦੱਸਿਆ ਜਾ ਰਿਹਾ ਕਿ ਇਕ ਮਸਜਿਦ 'ਚ ਇਸ ਆਤਮਘਾਤੀ ਹਮਲੇ ਨੂੰ ਅੰਜਾਮ ਦਿੱਤਾ ਗਿਆ। ਇਸ ਹਾਦਸੇ 'ਚ ਕਰੀਬ 36 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 50 ਤੋਂ ਵੱਧ ਲੋਕਾਂ ਦੇ ਜ਼ਖਮੀ ਹੋਣ ਦੀ ਜਾਣਕਾਰੀ ਸਾਹਮਣੇ ਆ ਰਹੀ ਹਨ। ਪਾਕਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਜਾਣਕਾਰੀ ਸਾਹਮਣੇ ਆਈ ਹੈ ਜੁੰਮੇ ਦੀ ਨਮਾਜ਼ ਦੌਰਾਨ ਇੱਕ ਆਤਮਘਾਤੀ ਹਮਲੇ ਦੌਰਾਨ ਅੱਤਵਾਦੀ ਨੇ ਭੀੜ ਦੇ ਵਿਚਕਾਰ ਆਪਣੇ ਆਪ ਨੂੰ ਵਿਸਫੋਟਕ ਨਾਲ ਉਡਾ ਦਿੱਤਾ ਜਿਸ ਕਾਰਨ ਕਈ ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਗੰਭੀਰ ਤੌਰ 'ਤੇ ਜ਼ਖਮੀ ਹਨ।

 'ਲੇਡੀ ਰੀਡਿੰਗ' ਹਸਪਤਾਲ ਦੇ ਮੀਡੀਆ ਮੈਨੇਜਰ ਆਸਿਮ ਖਾਨ ਨੇ ਦੱਸਿਆ ਕਿ ਹੁਣ ਤੱਕ ਹਸਪਤਾਲ 'ਚ 30 ਲਾਸ਼ਾਂ ਲਿਆਂਦੀਆਂ ਜਾ ਚੁੱਕੀਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ 10 ਜ਼ਖਮੀਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਇੱਕ ਬਚਾਅ ਅਧਿਕਾਰੀ ਨੇ ਦੱਸਿਆ ਕਿ ਕਿੱਸਾ ਖਵਾਨੀ ਬਾਜ਼ਾਰ ਖੇਤਰ ਵਿੱਚ ਜਾਮੀਆ ਦੀ ਇੱਕ ਮਸਜਿਦ ਵਿੱਚ ਧਮਾਕਾ ਉਸ ਸਮੇਂ ਹੋਇਆ ਜਦੋਂ ਲੋਕ ਸ਼ੁੱਕਰਵਾਰ ਦੀ ਨਮਾਜ਼ ਅਦਾ ਕਰ ਰਹੇ ਸਨ।ਅਧਿਕਾਰੀਆਂ ਨੇ ਦੱਸਿਆ ਕਿ 10 ਜ਼ਖਮੀਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਦੱਸਿਆ ਜਾ ਰਿਹਾ ਹੈ ਕਿ ਇਸ ਵੱਡੇ ਅੱਤਵਾਦੀ ਹਮਲੇ ਦੀ ਸੂਚਨਾ ਮਿਲਦੇ ਹੀ ਪਾਕਿਸਤਾਨ ਦੀਆਂ ਸਾਰੀਆਂ ਰਾਹਤ ਟੀਮਾਂ ਮੌਕੇ 'ਤੇ ਰਵਾਨਾ ਹੋ ਗਈਆਂ ਤੇ ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।