ਖੜ੍ਹੇ ਟਰੱਕ ‘ਚ ਵੱਜੀ ਕਾਰ, ਮੌਕੇ ‘ਤੇ 6 ਲੋਕਾਂ ਦੀ ਮੌਤ, ਦੇਖੋ ਰੂਹ ਕੰਬਾਊ ਤਸਵੀਰਾਂ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਉੱਤਰ ਪ੍ਰਦੇਸ਼ ਦੇ ਬਾਰਾਬੰਕੀ ਜ਼ਿਲ੍ਹੇ 'ਚ ਇਕ ਕਾਰ ਹਾਦਸੇ 'ਚ ਛੇ ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਲਖਨਊ-ਅਯੁੱਧਿਆ ਹਾਈਵੇਅ 'ਤੇ ਵਾਪਰਿਆ ਹੈ। ਜਾਣਕਾਰੀ ਅਨੁਸਾਰ ਬਾਰਾਬੰਕੀ ਦੇ ਰਾਮ ਸਨੇਹੀ ਘਾਟ ਇਲਾਕੇ 'ਚ ਲਖਨਊ-ਅਯੁੱਧਿਆ ਹਾਈਵੇਅ 'ਤੇ ਖੜ੍ਹੇ ਇਕ ਕੰਟੇਨਰ ਟਰੱਕ ਨਾਲ ਕਾਰ ਵੱਜਣ ਨਾਲ ਛੇ ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਕਾਰ ਵਿਚ ਸਵਾਰ ਸਾਰੇ ਲੋਕ ਗੁਜਰਾਤ ਦੇ ਅਹਿਮਦਾਬਾਦ ਦੇ ਰਹਿਣ ਵਾਲੇ ਸਨ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦਾ ਅਗਲਾ ਹਿੱਸਾ ਕੰਟੇਨਰ ਦੇ ਹੇਠਾਂ ਫਸ ਗਿਆ।

ਜਾਣਕਾਰੀ ਅਨੁਸਾਰ ਗੁਜਰਾਤ ਦੇ ਸੂਰਤ ਤੋਂ ਘਰ ਪਰਤ ਰਹੇ ਅਯੁੱਧਿਆ ਦੇ ਵਸਨੀਕ ਦੋ ਬੱਚਿਆਂ ਸਮੇਤ 6 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਮਰਨ ਵਾਲਿਆਂ 'ਚ ਪਾਤੜਾਂ ਥਾਣਾ ਖੇਤਰ ਦੇ ਰਹਿਣ ਵਾਲੇ ਪਤੀ-ਪਤਨੀ ਤੇ ਦੋ ਬੱਚੇ ਤੇ ਰੂਧੌਲੀ ਥਾਣਾ ਖੇਤਰ ਦੇ ਰਹਿਣ ਵਾਲੇ ਦੋ ਸਕੇ ਭਰਾ ਸ਼ਾਮਲ ਹਨ। ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਜ਼ਖਮੀਆਂ ਨੂੰ ਤੁਰੰਤ ਇਲਾਜ ਲਈ ਹਸਪਤਾਲ 'ਚ ਪਹੁੰਚਾਇਆ । ਡਾਕਟਰਾਂ ਨੇ ਸਾਰੇ ਜ਼ਖਮੀਆਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

More News

NRI Post
..
NRI Post
..
NRI Post
..