ਡਿਬਰੂਗੜ੍ਹ ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਾਲੇ ਖ਼ਿਲਾਫ਼ ਮਾਮਲਾ ਦਰਜ਼….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : NIA ਨੇ ਖਾਲਿਸਤਾਨ ਸਮਰਥਕ ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਾਲੇ ਅਮਰਜੋਤ ਸਿੰਘ 'ਤੇ ਕਈ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਹੈ। ਇਨ੍ਹਾਂ ਸਭ 'ਤੇ ਦੋਸ਼ ਹਨ ਕਿ ਇਨ੍ਹਾਂ ਨੇ ਪਿਛਲੇ ਦਿਨੀਂ ਕੈਨੇਡਾ ਵਿੱਚ ਭਾਰਤੀ ਹਾਈ ਕਮਿਸ਼ਨ ਨੂੰ ਕੇ ਘੇਰ ਕੇ ਹਮਲਾ ਕੀਤਾ ਸੀ। NIA ਵਲੋਂ ਇਨ੍ਹਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ਼ ਕੀਤਾ ਗਿਆ । ਦੱਸਣਯੋਗ ਹੈ ਕਿ 18 ਮਾਰਚ ਨੂੰ ਪੁਲਿਸ ਵਲੋਂ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਵੱਡੀ ਕਾਰਵਾਈ ਕੀਤੀ ਗਈ ਸੀ । ਇਸ ਦੌਰਾਨ ਪੁਲਿਸ ਨੇ ਉਸ ਦੇ ਕਈ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਸੀ । ਏਜੰਸੀ ਅਨੁਸਾਰ ਕੈਨੇਡਾ ਦੇ ਓਟਾਵਾ ਵਿੱਚ ਭਾਰਤੀ ਹਾਈ ਕਮਿਸ਼ਨ 'ਤੇ ਹੋਏ ਹਮਲੇ ਦੀ ਅਗਵਾਈ ਅੰਮ੍ਰਿਤਪਾਲ ਦਾ ਸਾਲਾਂ ਅਮਰਜੋਤ ਸਿੰਘ ਕਰ ਰਿਹਾ ਸੀ । ਇਨ੍ਹਾਂ ਸਾਰੀਆਂ ਨੇ ਨਾ ਸਿਰਫ ਭਾਰਤੀ ਹਾਈ ਕਮਿਸ਼ਨ ਦੀ ਇਮਾਰਤ ਨੂੰ ਘੇਰ ਲਿਆ ਸਗੋਂ ਇਮਾਰਤ ਦੇ ਅੰਦਰ 2 ਗ੍ਰਨੇਡ ਵੀ ਸੁੱਟੇ ।

More News

NRI Post
..
NRI Post
..
NRI Post
..