Shinzo Abe dies : ਸਰਕਾਰ ਵੱਲੋਂ ਭਲਕੇ ਇਕ ਦਿਨ ਦੇ ਰਾਜਸੀ ਸ਼ੋਕ ਦਾ ਐਲਾਨ

by jaskamal

ਨਿਊਜ਼ ਡੈਸਕ : ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੇ ਦੇਹਾਂਤ 'ਤੇ ਭਲਕੇ 9 ਜੁਲਾਈ ਨੂੰ ਇਕ ਦਿਨ ਦੇ ਰਾਜਸੀ ਸ਼ੋਕ ਦਾ ਐਲਾਨ ਕੀਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਬੁਲਾਰੇ ਨੇ ਦਿੱਤੀ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੇ ਦੇਹਾਂਤ ਉਪਰੰਤ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸਮੂਹ ਸੂਬਿਆਂ ਨੂੰ ਪੱਤਰ ਲਿਖ ਕੇ 9 ਜੁਲਾਈ ਨੂੰ 1 ਦਿਨ ਦਾ ਰਾਜਸੀ ਸ਼ੋਕ ਰੱਖਣ ਅਤੇ ਰਾਸ਼ਟਰੀ ਝੰਡਾ ਅੱਧਾ ਲਹਿਰਾਉਣ ਦੇ ਹੁਕਮ ਦਿੱਤੇ ਹਨ।

ਇਸ ਸੰਬੰਧੀ ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਨੇ ਸਮੂਹ ਵਿਭਾਗਾਂ, ਸਾਰੀਆਂ ਡਵੀਜ਼ਨਾਂ ਦੇ ਕਮਿਸ਼ਨਰ ਤੇ ਸਮੂਹ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ ਪੰਜਾਬ 'ਚ ਭਲਕੇ ਇਕ ਦਿਨ ਦਾ ਰਾਜਸੀ ਸ਼ੋਕ ਐਲਾਨਿਆ ਹੈ। ਇਸ ਦਿਨ ਸਰਕਾਰੀ ਦਫ਼ਤਰਾਂ ’ਚ ਕੋਈ ਵੀ ਮਨੋਰੰਜਨ ਆਦਿ ਨਹੀਂ ਹੋਵੇਗਾ।

More News

NRI Post
..
NRI Post
..
NRI Post
..