ਘੱਟ ਗਿਣਤੀ ਕਮਿਸ਼ਨ ਦੇ ਮੰਤਰੀ ਬਾਰਲਾ ਨੂੰ ਮਿਲਿਆ ਭਾਜਪਾ ਸਿੱਖ ਆਗੂਆਂ ਦਾ ਵਫ਼ਦ

by jaskamal

ਨਿਊਜ਼ ਡੈਸਕ : ਅੱਜ ਪੰਜਾਬ ਦੇ ਭਾਰਤੀ ਜਨਤਾ ਪਾਰਟੀ ਦੇ ਸਿੱਖ ਆਗੂਆਂ ਨੇ ਦਿੱਲੀ ’ਚ ਭਾਰਤ ਦੇ ਕਾਰਜ ਰਾਜ ਮੰਤਰੀ ਜੌਹਨ ਬਾਰਲਾ, ਭਾਰਤ ਸਰਕਾਰ ਦੇ ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੂੰ ਇਹ ਮੰਗ ਪੱਤਰ ਦਿੱਤਾ ਕਿ ਜਿਹੜੇ ਸਿੱਖ ਭਾਈਚਾਰੇ ਅਤੇ ਬਾਕੀ ਘੱਟਗਿਣਤੀਆਂ ਦੇ ਕੈਦੀਆਂ ਨੇ ਸਜ਼ਾ ਪੂਰੀ ਕਰ ਲਈ ਹੈ ਅਤੇ ਉਨ੍ਹਾਂ ਦੀ ਸਜ਼ਾ ਦੇ ਦਰਮਿਆਨ ਉਨ੍ਹਾਂ ਦਾ ਅਨੁਸ਼ਾਸਨ ਬਿਲਕੁਲ ਠੀਕ ਰਿਹਾ ਹੈ ਤਾਂ ਉਨ੍ਹਾਂ ਦੀ ਰਿਹਾਈ ਤਰਜੀਹ ਦੇ ਆਧਾਰ ’ਤੇ ਕੀਤੀ ਜਾਵੇ।

ਭਾਰਤੀ ਜਨਤਾ ਪਾਰਟੀ ਦੇ ਆਗੂਆਂਨੇ ਬੇਨਤੀ ਕੀਤੀ ਹੈ ਕਿ ਇਹ ਮੰਗ ਪੱਤਰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੱਕ ਪਹੁੰਚਾਇਆ ਜਾਵੇ। ਇਸ ਉਪਰੰਤ ਮੰਤਰੀ ਜੌਨ ਬਾਰਲਾ ਨੇ ਵਿਸ਼ਵਾਸ ਦੁਆਇਆ ਹੈ ਕਿ ਭਾਰਤ ਸਰਕਾਰ ਦੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੱਕ ਕਰੋੜਾਂ ਸਿੱਖਾਂ ਦੀ ਇਸ ਮੰਗ ਨੂੰ ਪਹੁੰਚਾਇਆ ਜਾਵੇਗਾ ਅਤੇ ਇਸ ਮੰਗ ਪੱਤਰ ਨੂੰ ਤਰਜੀਹ ਦੇ ਤੌਰ ’ਤੇ ਵਿਚਾਰਿਆ ਜਾਵੇਗਾ। ਇਸ ਮੌਕੇ ਰਾਜ ਸਭਾ ਮੈਂਬਰ ਦੁਸ਼ਯੰਤ ਗੌਤਮ ਵੀ ਹਾਜ਼ਰ ਸਨ।