ਨਸ਼ੇ ’ਚ ਧੁੱਤ ਗੁਆਂਢੀ ਨੇ ਪਤੀ-ਪਤਨੀ ’ਤੇ ਤੇਜ਼ਧਾਰ ਹਥਿਆਰ ਨਾਲ ਕੀਤਾ ਹਮਲਾ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਬੋਹਰ-ਹਿੰਦੂਮਲਕੋਟ ਰੋਡ ’ਤੇ ਸਥਿਤ ਪਿੰਡ ਕਿੱਲਿਆਂਵਾਲੀ ’ਚ ਇਕ ਵਿਅਕਤੀ ਨੇ ਨਸ਼ੇ ’ਚ ਧੁੱਤ ਹੋ ਕੇ ਗੁਆਂਢੀ ਪਤੀ-ਪਤਨੀ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੀਤਾ । ਮੌਕੇ ਤੇ ਜਖ਼ਮੀਆਂ ਨੂੰ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ । ਜਖ਼ਮੀ ਮਹਿੰਦਰ ਪੁੱਤਰ ਲਛਮਣ ਨੇ ਦੱਸਿਆ ਕਿ ਰਾਤ ਕਰੀਬ 8 ਵਜੇ ਉਨ੍ਹਾਂ ਦੇ ਗੁਆਂਢੀ ਨੇ ਉਸਨੂੰ ਘਰ ਤੋਂ ਬਾਹਰ ਬੁਲਾਇਆ ਜਿਸ ਤੇ ਉਹ ਅਤੇ ਉਸਦੀ ਪਤਨੀ ਘਰੋਂ ਬਾਹਰ ਆਏ।

ਇਸ ਦੌਰਾਨ ਗੁਆਂਢੀ ਨੇ ਨਸ਼ੇ ਦੀ ਹਾਲਤ ’ਚ ਉਸ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਜਦੋਂ ਉਸਦੀ ਪਤਨੀ ਉਸ ਨੂੰ ਛੁਡਵਾਉਣ ਲਈ ਆਈ ਤਾਂ ਗੁਆਂਢੀ ਨੇ ਉਸ ’ਤੇ ਵੀ ਹਮਲਾ ਕਰ ਦਿੱਤਾ ਜਿਸ ਨਾਲ ਉਹ ਵੀ ਗੰਭੀਰ ਜ਼ਖਮੀ ਹੋ ਗਈ।ਪੁਲਿਸ ਨੇ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

More News

NRI Post
..
NRI Post
..
NRI Post
..