ਚੈਕਿੰਗ ਦੌਰਾਨ ਮਹਿਲਾ ਸਬ ਇੰਸਪੈਕਟਰ ਨੂੰ ਪਿਕਅੱਪ ਵੈਨ ਨੇ ਕੁਚਲਿਆਂ, ਹੋਈ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਝਾਰਖੰਡ ਤੋਂ ਇਕ ਮਾਮਲਾ ਸਾਮਣੇ ਆਇਆ ਹੈ। ਜਿੱਥੇ ਚੈਕਿੰਗ ਦੌਰਾਨ ਮਹਿਲਾ ਸਬ ਇੰਸਪੈਕਟਰ ਨੂੰ ਪਿਕਅੱਪ ਵੈਨ ਨੇ ਕੁਚਲ ਦਿੱਤਾ ਹੈ। ਜਾਣਕਾਰੀ ਅਨੁਸਾਰ 32 ਸਾਲਾ ਪੁਲਿਸ ਸਬ ਇੰਸਪੈਕਟਰ ਸੰਧਿਆ ਟੋਪਨੋ ਰਾਂਚੀ 'ਚ ਗੱਡੀਆਂ ਦੀ ਜਾਂਚ ਕਰ ਰਹੀ ਸੀ। ਉਸ ਦੌਰਾਨ ਹੀ ਤੇਜ਼ ਰਫਤਾਰ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ ਤੇ ਮੌਕੇ ਤੋਂ ਫਰਾਰ ਹੋ ਗਏ।

ਥਾਣਾ ਇੰਚਾਰਜ ਨੇ ਦੱਸਿਆ ਕਿ ਸਬ ਇੰਸਪੈਕਟਰ ਸੰਧਿਆ ਟੋਪਨੋ ਦੀ ਸੜਕ ਹਾਦਸੇ 'ਚ ਮੌਤ ਹੋ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਚੈਕਿੰਗ ਕਰਨ ਲਈ ਗਏ ਹੋਏ ਸੀ। ਦੱਸ ਦਈਏ ਕਿ ਮਹਿਲਾ ਸਬ ਇੰਸਪੈਕਟਰ ਨੇ ਇਕ ਗੱਡੀ ਨੂੰ ਚੈਕਿੰਗ ਲਈ ਰੋਕਿਆਂ ਸੀ, ਜਦੋ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤਾ ਤਾਂ ਉਸ ਨੇ ਸੰਧਿਆ ਟੋਪਨੋ ਨੂੰ ਕੁਚਲ ਦਿੱਤਾ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।